05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸੀ.ਐਮ.ਐਸ. ਦੇ ਵਿਦਿਆਰਥੀਆਂ ਵਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਆਫ਼ ਐਕਸੀਲੈਂਸ ਦੇ ਸਮਾਰੋਹ ’ਚ ਸ਼ਮੂਲੀਅਤ

ਅਜੀਤ ਡੈਸਕ 18-06-2026
ਭਗਤਾ ਭਾਈਕਾ, 17 ਜੂਨ (ਸੁਖਪਾਲ ਸਿੰਘ ਸੋਨੀ)- ਸੀ.ਐਮ.ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਵਲੋਂ ਰਾਜ ਸਭਾ ਮੈਂਬਰ ਪਦਮਸ੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਵਲੋਂ ਚਲਾਈ ਜਾ ਰਹੀ ਸਨ ਫਾਊਂਡੇਸ਼ਨ ਵਲੋਂ ਫ਼ਰੀਦਕੋਟ ਦੇ ਰੈੱਡ ਕਰਾਸ ਭਵਨ ਵਿਖੇ ਸਥਾਪਿਤ ਕੀਤੇ ਸਕਿੱਲ ਡਿਵੈਲਪਮੈਂਟ ਸੈਂਟਰ ਆਫ਼ ਐਕਸੀਲੈਂਸ ਦੇ ਉਦਘਾਟਨੀ ਸਮਾਰੋਹ ਵਿਚ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਸੀ.ਐਮ.ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਵੰਦੇ ਮਾਤਰਮ ਗਾ ਕੇ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਉਸ ਤੋਂ ਬਾਅਦ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਆਪਣੇ ਸੰਬੋਧਨ ਵਿੱਚ ਆਖਿਆ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮਨਿਰਭਰ ਬਣ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਆਖਿਆ ਕਿ ਆਧੁਨਿਕ ਤਕਨੀਕ ਅਤੇ ਰੁਜ਼ਗਾਰ ਮੁਖੀ ਸਿਖਲਾਈ ਦੇ ਕੇ ਨੌਜਵਾਨਾਂ ਨੂੰ ਬਿਹਤਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਇਸ ਕੇਂਦਰ ਦਾ ਮੁੱਖ ਉਦੇਸ਼ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਅਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਡਾ. ਸਿੰਘ ਦੀ ਨੌਜਵਾਨਾਂ ਲਈ ਕੀਤੇ ਇਸ ਮਹਾਨ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਆਖਿਆ ਕਿ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਦੇਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਅੱਗੇ ਜਾ ਕੇ ਇੱਕ ਕਾਮਯਾਬ ਨਾਗਰਿਕ ਬਣ ਸਕਣ। ਪ੍ਰੋਗਰਾਮ ਦੀ ਸਮਾਪਤੀ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਨ ਜਨ ਗਨ ਮਨ ਗਾ ਕੇ ਕੀਤੀ ਗਈ। ਇਸ ਸਮੇਂ ਬੱਚਿਆਂ ਦੇ ਨਾਲ ਸਕੂਲ ਦੇ ਮਿਊਜ਼ਿਕ ਅਧਿਆਪਕ ਗੁਰਪ੍ਰੀਤ ਸਿੰਘ, ਸੁਖਮੰਦਰ ਸਿੰਘ, ਅਧਿਆਪਕ ਨਵਜੋਤ ਸਿੰਘ ਸੁਰਜੀਤ ਸਿੰਘ ਮੈਡਮ ਕਰਮਜੀਤ ਕੌਰ ਅਤੇ ਮੈਡਮ ਬੇਅੰਤ ਕੌਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਰਿਆਣਾ- ਐਮ.ਪੀ. ਕਾਲਜ ਦੀ ਈ-ਮੇਲ ਹੈਕ, ਪ੍ਰਿੰਸੀਪਲ ਬਣ ਕੇ ਮੰਗ ਰਹੇ ਲੱਖਾਂ ਰੁਪਏ ਅਗਲੀ ਖ਼ਬਰ ਪਿੰਡ ਫੂਲੇਵਾਲਾ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।