28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਐਸ. ਆਈ. ਆਰ. ਨੂੰ ਸਫਲ ਬਣਾਉਣ ਲਈ ਬੀ. ਐਲ. ਓਜ਼ ਫ਼ੀਲਡ ’ਨੂੰਚ ਸਰਗਰਮ-ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 20-06-2026
ਮਾਨਸਾ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸ. ਆਈ. ਆਰ) ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੂਥ ਲੈਵਲ ਅਫ਼ਸਰ ਫ਼ੀਲਡ ‘ਚ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ 25 ਜੂਨ ਤੋਂ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮਾਂ ਦੀ ਵੰਡ ਕਰਨਗੇ। ਉਨ੍ਹਾਂ ਦੱਸਿਆ ਕਿ ਬੀ. ਐਲ. �ਜ਼ ਦੀ ਸਹੂਲਤ ਅਤੇ ਕੰਮ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ 21 ਜੂਨ ਨੂੰ ਬੀ.ਐਲ.ਏਜ਼ ਲਈ ਵਿਸ਼ੇਸ਼ �ਰੀਐਂਟੇਸ਼ਨ ਸੈਸ਼ਨ ਵੀ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 3 ਅਗਸਤ ਨੂੰ ਹੋਵੇਗੀ ਜਦਕਿ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਜਦੋਂ ਬੂਥ ਲੈਵਲ ਅਫ਼ਸਰ ਉਨ੍ਹਾਂ ਦੇ ਘਰ ਫੇਰੀ ਪਾਉਣ ਤਾਂ ਚੋਣ ਸੂਚੀ ਦੀ ਸੁਧਾਈ ਪ੍ਰਕਿਰਿਆ ‘ਚ ਆਪਣਾ ਪੂਰਨ ਸਹਿਯੋਗ ਦੇਣ। ਮੀਟਿੰਗ ‘ਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਤੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭੀਖੀ ਨਹਿਰ ’ਚ ਦੁਬਾਰਾ ਪਏ ਪਾੜ ਨੂੰ ਪੂਰਨ ਤੇ ਮੁਰੰਮਤ ਦਾ ਕੰਮ ਜਾਰੀ ਨਹਿਰ ਟੁੱਟਣ ਕਾਰਨ ਜ਼ਿਲ੍ਹੇ ਦੇ 150 ਪਿੰਡ ਹੋਏ ਪ੍... ਅਗਲੀ ਖ਼ਬਰ ਅਮਨ ਸਿੰਗਲਾ ਦੀ ਟੀਮ ਨੇ ਖਿਡਾਰਨਾਂ ਨਾਲ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।