27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮਾਈ ਭਾਗੋ ਕਾਲਜ ਰੱਲਾ ਦਾ ਪੀ. ਜੀ. ਡੀ. ਸੀ. ਏ. ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 20-06-2026
ਜੋਗਾ, 19 ਜੂਨ (ਵਿ.ਪ੍ਰਤੀ.)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਪੀ. ਜੀ. ਡੀ. ਸੀ. ਏ. ਸਮੈਸਟਰ ਪਹਿਲਾ ਦੇ ਨਤੀਜੇ ‘ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨਵਦੀਪ ਕੌਰ ਨੇ 85 ਪ੍ਰਤੀਸ਼ਤ, ਵੀਰਮਤੀ ਕੌਰ ਨੇ 78.4, ਮਨਪ੍ਰੀਤ ਕੌਰ ਤੇ ਗੁਰਸ਼ਰਨਪ੍ਰੀਤ ਸਿੰਘ ਨੇ 76.4 ਪ੍ਰਤੀਸ਼ਤ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ ਹੈ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਰਕਿੰਗ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀਆਂ ਸੁਖਬੀਰ ਦੀ ਪ੍ਰਧਾਨਗੀ ਹੇਠ ਹੋਈਆਂ ਮੀਟਿੰਗ... ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੱਲ੍ਹ ਮਨਾਇਆ ਜਾਵੇਗਾ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।