03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮਹਿਰਾਜ ਵਿਖੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕ ਸਾਬਕਾ ਜ਼ਿਲ੍ਹਾ ਪ੍ਰਧਾਨ ਨਿਰਮਲ ਗਿੱਲ 61 ਪਰਿਵਾਰਾਂ ਸਮੇਤ ‘ਆਪ’ ’ਚ ਸ਼ਾਮਿਲ

ਅਜੀਤ ਡੈਸਕ 23-06-2026

ਮਹਿਰਾਜ, 22 ਜੂਨ (ਸੁਖਪਾਲ ਮਹਿਰਾਜ)- ਹਲਕਾ ਰਾਮਪੁਰਾ ਫੂਲ ਅਧੀਨ ਪੈਂਦੇ ਨਗਰ ਮਹਿਰਾਜ (ਵਾਰਡ ਨੰਬਰ 4) ਵਿਖੇ ਕਰਵਾਏ ਗਏ ‘ਲੋਕ ਮਿਲਣੀ ਸਮਾਗਮ’ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਗਿੱਲ ਅਤੇ ਸੁਖਵਿੰਦਰ ਸਿੰਘ ‘ਗਿੰਨੀ’ ਦੀ ਅਗਵਾਈ ਹੇਠ 61 ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਅਤੇ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ । ਮਾਨ ਸਰਕਾਰ ਨੇ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਖੇਤਰ ਵਿਚ ਮਹੱਤਵਪੂਰਨ ਕੰਮ ਕੀਤੇ ਹਨ। ਵਿਧਾਇਕ ਸਿੱਧੂ ਨੇ ਦੱਸਿਆ ਕਿ ਰਾਮਪੁਰਾ ਫੂਲ ਹਲਕੇ ਵਿਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਖੇਡ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ ਸਮਾਗਮ’ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਲਕੇ ਵਿਚ ਚੱਲ ਰਹੀ 136 ਲੋਕ ਮਿਲਣੀ ਸਮਾਗਮਾਂ ਦੀ ਮੁਹਿੰਮ ਨਾਲ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਨਹੀਂ ਹੋ ਸਕੀ ਅਗਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਦੇ ਐਨ. ਐਸ. ਐਸ. ਵਿਭਾਗ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।