04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

4 ਜੁਲਾਈ ਦੇ ਚੰਡੀਗੜ੍ਹ ਰੋਸ ਧਰਨੇ ’ਚ ਵੱਡੀ ਗਿਣਤੀ ‘ਚ ਕਿਸਾਨ ਪਹੁੰਚਣਗੇ- ਆਗੂ

ਅਜੀਤ ਡੈਸਕ 23-06-2026

ਮਾਨਸਾ, 22 ਜੂਨ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਡੇਰਾ ਬਾਬਾ ਜੋਗੀਪੀਰ ਰੱਲਾ ਵਿਖੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ ਹੇਠ ਹੋਈ। ਆਗੂਆਂ ਨੇ ਦੱਸਿਆ ਕਿ ਭਾਕਿਯੂ (ਡਕੌਂਦਾ) ਤੇ ਏਕਤਾ (ਉਗਰਾਹਾਂ) ਵਲੋਂ ਸਾਂਝੇ ਤੌਰ ‘ਤੇ ਸਾਮਰਾਜੀ ਮੁਲਕਾਂ ਨਾਲ ਚੱਲ ਰਹੀ ਟੈਕਸ ਮੁਕਤ ਸਮਝੌਤਿਆਂ ਦੀ ਗੱਲਬਾਤ ਰੱਦ ਕਰਨ, ਡੀਜ਼ਲ, ਪੈਟਰੋਲ, ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼, ਭਾਰਤ ਅਤੇ ਪੰਜਾਬ ‘ਚ ਮਜ਼ਦੂਰਾਂ ‘ਤੇ ਹੋ ਰਹੇ ਜਬਰ ਖ਼ਿਲਾਫ਼, ਖਾਦਾਂ ਦਾ ਪੂਰਾ ਪ੍ਰਬੰਧ, ਨਵਾਂ ਹੱਦ ਕਰਜ਼ਾ ਲਾਗੂ ਕਰਵਾਉਣ, ਬਿਜਲੀ ਸੋਧ ਤੇ ਬੀਜ ਬਿੱਲ 2025 ਰੱਦ ਕਰਵਾਉਣ ਲਈ ਚੰਡੀਗੜ੍ਹ ਵਿਖੇ 4 ਜੁਲਾਈ ਨੂੰ ਧਰਨਾ ਲਗਾਉਣ ਉਪਰੰਤ ਰੋਸ ਮੁਜ਼ਾਹਰਾ ਕਰ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨਾ ਸੱਤਾਧਾਰੀ ਧਿਰ ਦੀ ਕੋਝੀ ਚਾਲ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਮਸਲੇ ਸਮੇਤ ਸਿੱਖਿਆ ਅਤੇ ਸਿਹਤ ਢਾਂਚੇ ‘ਚ ਵੀ ਕੇਂਦਰ ਸਰਕਾਰ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਤਬਦੀਲੀਆਂ ਉਨ੍ਹਾਂ ਦੇ ਕੇਂਦਰੀ ਏਜੰਡੇ ਨੂੰ ਲਾਗੂ ਕਰਨ ਦੇ ਫਿੱਟ ਬੈਠਦੀਆਂ ਹਨ। ਲੋਕਾਂ ਨੂੰ ਇਨ੍ਹਾਂ ਨੀਤੀਆਂ ਦੇ ਵਿਰੋਧ ‘ਚ ਇੱਕਜੁੱਟ ਹੋ ਕੇ ਵੱਡੇ ਸੰਘਰਸ਼ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀਬਾਘਾ, ਸਤਪਾਲ ਸਿੰਘ ਬਰ੍ਹੇ, ਬਲਕਾਰ ਸਿੰਘ ਚਹਿਲਾਂਵਾਲੀ, ਤਰਸੇਮ ਸਿੰਘ ਚੱਕ ਅਲੀਸ਼ੇਰ, ਦੇਵੀ ਰਾਮ ਰੰਘੜਿਆਲ, ਤਾਰਾ ਚੰਦ ਬਰੇਟਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਫਾਸ਼ੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।