06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਡਾਇਟ ਅਹਿਮਦਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਜੀਤ ਡੈਸਕ 23-06-2026

ਬੁਢਲਾਡਾ, 22 ਜੂਨ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਡਾ. ਬੂਟਾ ਸਿੰਘ ਸੇਖੋਂ ਦੀ ਅਗਵਾਈ ਹੇਠ ਮਨਾਏ ਗਏ ਅੰਤਰਰਾਸ਼ਟਰੀ ਯੋਗ ਦਿਵਸ ’ਚ ਸਟਾਫ਼ ਮੈਂਬਰਾਂ ਅਤੇ ਸਿੱਖਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਕੁਆਰਡੀਨੇਟਰ ਸਤਨਾਮ ਸਿੰਘ ਡੀ.ਪੀ.ਈ. ਨੇ ਦੱਸਿਆ ਕਿ ਉੱਘੇ ਯੋਗਾ ਟਰੇਨੀ ਗੋਪਾਲ ਚੰਦ ਨੇ ਸਿੱਖਿਆਰਥੀਆਂ ਨੂੰ ਵੱਖ-ਵੱਖ ਯੋਗ ਆਸਣਾਂ, ਪ੍ਰਾਣਾਯਾਮ ਅਤੇ ਮਾਨਸਿਕ ਇਕਾਗਰਤਾ ਵਧਾਉਣ ਵਾਲੀਆਂ ਵਿਧੀਆਂ ਦਾ ਅਭਿਆਸ ਕਰਵਾਇਆ। ਉਨ੍ਹਾਂ ਰੋਜ਼ਾਨਾ ਜ਼ਿੰਦਗੀ ’ਚ ਯੋਗ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਸਰੀਰਕ ਅਤੇ ਮਾਨਸਿਕ ਫ਼ਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇੰਚਾਰਜ ਪ੍ਰਿੰਸੀਪਲ ਡਾ. ਅੰਗਰੇਜ਼ ਸਿੰਘ ਵਿਰਕ ਨੇ ਕਿਹਾ ਕਿ ਅਜੋਕੇ ਭੱਜ-ਦੌੜ ਅਤੇ ਤਣਾਅ ਭਰੇ ਯੁੱਗ ’ਚ ਯੋਗ ਸਿਹਤ ਸੰਭਾਲ ਦਾ ਸਭ ਤੋਂ ਸਰਲ, ਸਸਤਾ ਅਤੇ ਉੱਤਮ ਸਾਧਨ ਹੈ। ਇਸ ਮੌਕੇ ਸਰੋਜ ਰਾਣੀ, ਬਲਵਿੰਦਰ ਸਿੰਘ ਬਾਘਾ, ਪ੍ਰਸ਼ੋਤਮ ਸਿੰਘ, ਨਵਦੀਪ ਕੌਰ, ਡਾ. ਗੁਰਪ੍ਰੀਤ ਕੌਰ, ਜਸਪਾਲ ਕੌਰ, ਹਰਵਿੰਦਰ ਕੌਰ, ਬਲਦੇਵ ਪ੍ਰਕਾਸ਼ ਸਿੰਗਲਾ, ਮਗਿੰਦਰਜੀਤ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸੁਖਪਾਲ ਸਿੰਘ ਮਿਊਂਸੀਪਲ ਵਰਕਰ ਯੂਨੀਅਨ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਸੰਗਰੂਰ ’ਚ ਕਾਂਗਰਸ ਨੇ ਵਿੱਢੀਆਂ ਅਗਾਊਂ ਤਿਆਰੀਆਂ-ਢੀਂਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।