06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜਾਅਲੀ ਪੁਲਿਸ ਮੁਲਾਜ਼ਮ ਬਣ ਕੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ

ਅਜੀਤ ਡੈਸਕ 23-06-2026

ਝੁਨੀਰ, 22 ਜੂਨ (ਸੰਜੀਵ ਸਿੰਗਲਾ)- ਝੁਨੀਰ ਪੁਲਿਸ ਨੇ ਜਾਅਲੀ ਪੁਲਿਸ ਮੁਲਾਜ਼ਮ ਬਣ ਕੇ ਲੋਕਾਂ ਨੂੰ ਸ਼ਿਕਾਰ ਬਣਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ । ਪੁਲਿਸ ਹੱਥ ਚੜ੍ਹੇ ਕਥਿਤ ਦੋਸ਼ੀ ਮਲਕੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਚੈਨੇਵਾਲਾ ਤੇ ਯਾਦਵਿੰਦਰ ਸਿੰਘ ਉਰਫ਼ ਤਰਸੇਮ ਸਿੰਘ ਵਾਸੀ ਭੁਪਾਲ ਖ਼ੁਰਦ (ਮਾਨਸਾ), ਗੁਰਪਾਲ ਸਿੰਘ ਉਰਫ਼ ਗੱਗੂ ਪੁੱਤਰ ਚੂਹੜ ਸਿੰਘ ਵਾਸੀ ਲੇਲੇ ਕਲਾਂ ਤੇ ਦਲਵਿੰਦਰ ਸਿੰਘ ਉਰਫ਼ ਛਿੰਦਾ ਵਾਸੀ ਮਹਾਂ ਸਿੰਘ ਵਾਲਾ (ਸੰਗਰੂਰ) ਹਨ । ਉਹ ਆਪਣੇ ਆਪ ਨੂੰ ਪੁਲਿਸ ਕਰਮਚਾਰੀ ਦੱਸ ਕੇ ਰਾਹਗੀਰਾਂ ਨੂੰ ਡਰਾ-ਧਮਕਾ ਕੇ ਨਕਦੀ ਅਤੇ ਕੀਮਤੀ ਸਾਮਾਨ ਖੋਹ ਲੈਂਦੇ ਸਨ । ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਇਕ ਵਿਅਕਤੀ ਨੂੰ ਪੁਲਿਸ ਕਾਰਵਾਈ ਦਾ ਡਰ ਦਿਖਾ ਕੇ ਉਸ ਕੋਲੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਹੜੱਪ ਲਿਆ। ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਜ਼ਿਲ੍ਹਾ ਪੁਲਿਸ ਨੇ ਮੁਸਤੈਦੀ ਵਰਤਦਿਆਂ ਗਰੋਹ ਦੇ ਮੈਂਬਰਾਂ ਨੂੰ ਕਾਬੂ ਕਰ ਲਿਆ । ਪ੍ਰਦੀਪ ਸੰਧੂ ਐਸ. ਪੀ. (ਐਚ.) ਮਾਨਸਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥ ‘ਚ ਲੈਣ ਵਾਲੇ ਅਤੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਵਾਲੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

ਪਿਛਲੀ ਖ਼ਬਰ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਭੇਜਿਆ ਅਗਲੀ ਖ਼ਬਰ ਸੁਖਪਾਲ ਸਿੰਘ ਮਿਊਂਸੀਪਲ ਵਰਕਰ ਯੂਨੀਅਨ ਦੇ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।