06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਭੇਜਿਆ

ਅਜੀਤ ਡੈਸਕ 23-06-2026

ਮਾਨਸਾ, 22 ਜੂਨ (ਵਿ.ਪ੍ਰਤੀ)- ਬਹੁਜਨ ਮੁਕਤੀ ਮੋਰਚਾ ਵਲੋਂ ਓ.ਬੀ.ਸੀ. ਅਤੇ ਐਸ.ਸੀ./ਐਸ.ਟੀ. ਵਰਗ ਦੀ ਜਾਤੀ ਆਧਾਰਿਤ ਗਿਣਤੀ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀਆਂ ਰਾਹੀ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ। ਜਥੇਬੰਦੀ ਦੇ ਪ੍ਰਧਾਨ ਦਲਵਿੰਦਰ ਸਿੰਘ ਅਤੇ ਉਪ ਪ੍ਰਧਾਨ ਜਸਵੰਤ ਸਿੰਘ ਨੇ ਮੰਗ ਕੀਤੀ ਕਿ ਓ.ਬੀ.ਸੀ. ਅਤੇ ਐਸ.ਸੀ./ਐਸ.ਟੀ. ਵਰਗ ਦੀ ਜਾਤੀ ਆਧਾਰਿਤ ਗਿਣਤੀ ਕਰਨ ਦੇ ਨਾਲ ਹੀ ਜਨਗਣਨਾ ’ਚ ਓ.ਬੀ.ਸੀ. ਦਾ ਕਾਲਮ ਵੀ ਪਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਈ.ਵੀ.ਐਮ. ਮਸ਼ੀਨਾਂ ਬੰਦ ਕਰ ਕੇ ਬੈਲਟ ਪੇਪਰ ਰਾਹੀ ਚੋਣਾਂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ, ਲੇਬਰ ਐਕਟ ਬਹਾਲ ਕਰਨ, ਮਜ਼ਦੂਰਾਂ ਦੀ ਉਜਰਤ ਨਿਸ਼ਚਿਤ ਕੀਤੀ ਜਾਵੇ। ਇਸ ਮੌਕੇ ਕੇਵਲ ਸਿੰਘ, ਲਾਲ ਚੰਦ ਯਾਦਵ, ਜਸਵਿੰਦਰ ਸਿੰਘ, ਭੀਮ ਰਤਨ ਭੁਪਾਲ, ਰਘਵੀਰ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਅਗਲੀ ਖ਼ਬਰ ਜਾਅਲੀ ਪੁਲਿਸ ਮੁਲਾਜ਼ਮ ਬਣ ਕੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।