07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਐਡਵੋਕੇਟ ਈਸ਼ਵਰ ਦਾਸ ਅਗਰਵਾਲ ਵੈੱਲਫੇਅਰ ਬੋਰਡ ਜ਼ਿਲ੍ਹਾ ਮਾਨਸਾ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 23-06-2026

 ਮਾਨਸਾ, 22 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਐਡਵੋਕੇਟ ਈਸ਼ਵਰ ਦਾਸ ਨੂੰ ਪੰਜਾਬ ਸਰਕਾਰ ਨੇ ਅਗਰਵਾਲ ਵੈੱਲਫੇਅਰ ਬੋਰਡ ਜ਼ਿਲ੍ਹਾ ਮਾਨਸਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਹੈ। ਈਸ਼ਵਰ ਦਾਸ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਸੇਵਾ ਮੁਕਤ ਮੈਨੇਜਰ ਹਨ। ‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਨਵਨਿਯੁਕਤ ਚੇਅਰਮੈਨ ਨੇ ਕਿਹਾ ਕਿ ਉਹ ਅਗਰਵਾਲ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਯਤਨ ਜੁਟਾਉਣਗੇ। ਇਸੇ ਦੌਰਾਨ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਸਰਦੂਲਗੜ੍ਹ ਦੇ ਗੁਰਪ੍ਰੀਤ ਸਿੰਘ ਬਣਾਂਵਾਲੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਕੌਰ ਰਾਮਗੜ੍ਹੀਆ, ਆਮ ਆਦਮੀ ਪਾਰਟੀ ਦਫ਼ਤਰ ਮਾਨਸਾ ਦੇ ਇੰਚਾਰਜ ਗੁਰਮੀਤ ਸਿੰਘ ਖੁਰਮੀ, ‘ਆਪ’ ਆਗੂ ਰਮੇਸ਼ ਕੁਮਾਰ ਖਿਆਲਾ ਨੇ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਸ੍ਰੀ ਦਾਸ ਅਗਰਵਾਲ ਭਾਈਚਾਰੇ ਦੀਆਂ ਭਾਵਨਾਵਾਂ ‘ਤੇ ਖਰੇ ਉੱਤਰਨਗੇ।

ਪਿਛਲੀ ਖ਼ਬਰ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਜੇਲ੍ਹ ਭੇਜਿਆ ਅਗਲੀ ਖ਼ਬਰ ਐਨ. ਐਚ. ਐਮ. ਕਰਮਚਾਰੀਆਂ ਵਲੋਂ ਮੁੱਖ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।