29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਅਗਸਤ ਮਹੀਨੇ ’ਚ ਲਗਾਈਆਂ ਜਾਣਗੀਆਂ ਵਿਸ਼ੇਸ਼ ਲੋਕ ਅਦਾਲਤਾਂ

ਅਜੀਤ ਡੈਸਕ 24-06-2026

ਮਾਨਸਾ, 23 ਜੂਨ (ਵਿ.ਪ੍ਰਤੀ.)- ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਸਮਾਧਾਨ ਸਮਾਰੋਹ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ। ਇਸ ਸਬੰਧ ‘ਚ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ. ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਪਰੀਮ ਕੋਰਟ ‘ਚ ਬਕਾਇਆ ਮਾਮਲਿਆਂ ਨੂੰ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਨਿਪਟਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਨੂੰ ਪ੍ਰੀ-ਲੋਕ ਅਦਾਲਤਾਂ ਆਯੋਜਿਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਪ੍ਰੀ-ਲੋਕ ਅਦਾਲਤਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਲਗਾਈਆਂ ਜਾਣਗੀਆਂ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਜੇਕਰ ਦੋਵੇਂ ਧਿਰਾਂ ਸਮਝੌਤੇ ਲਈ ਸਹਿਮਤ ਹੋ ਜਾਂਦੀਆਂ ਹਨ ਤਾਂ ਉਨ੍ਹਾਂ ਦੀ ਰਿਪੋਰਟ ਐਸ.ਏ.ਐਸ. ਨਗਰ ਨੂੰ ਭੇਜੀ ਜਾਵੇਗੀ ਤਾਂ ਜੋ 21, 22 ਅਤੇ 23 ਅਗਸਤ ਨੂੰ ਸੁਪਰੀਮ ਕੋਰਟ ‘ਚ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਵਿੱਚ ਮਾਮਲਿਆਂ ਦਾ ਅੰਤਿਮ ਨਿਪਟਾਰਾ ਕੀਤਾ ਜਾ ਸਕੇ।

ਪਿਛਲੀ ਖ਼ਬਰ ਨੈਸ਼ਨਲ ਕਾਲਜ ਭੀਖੀ ਦਾ ਪੀ. ਜੀ. ਡੀ. ਸੀ. ਏ. ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਗੁਰਮੀਤ ਕੁਮਾਰ ਨੇ ਸਬ ਡਿਵੀਜ਼ਨਲ ਮੈਜਿਸਟਰੇਟ ਬੁਢਲਾਡਾ ਵਜੋਂ ਕਾਰਜ ਭਾਰ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।