29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸ਼ਹਿਰ ’ਚ ਸਾਫ-ਸਫਾਈ ਪੱਖੋਂ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਏ. ਡੀ. ਸੀ.

ਅਜੀਤ ਡੈਸਕ 24-06-2026

ਮਾਨਸਾ, 23 ਜੂਨ (ਧਾਲੀਵਾਲ)- ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਵਲੋਂ ਸ਼ਹਿਰ ਦੀ ਸਾਫ-ਸਫਾਈ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਉਪਰਾਲਿਆਂ ਸੰਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਸ਼ਹਿਰਾਂ ਦੀ ਸਫਾਈ ਵਿਵਸਥਾ ਨੂੰ ਲੈ ਕੇ ਸਖਤ ਰੁਖ ਅਖਤਿਆਰ ਕਰਦਿਆਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਪਸ਼ਟ ਕੀਤਾ ਕਿ ਸਾਫ-ਸਫਾਈ ਦੇ ਮਾਮਲੇ ’ਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਏ.ਡੀ.ਸੀ. ਨੇ ਕਿਹਾ ਕਿ ਸਫਾਈ ਵਿਵਸਥਾ ਦੀ ਹਕੀਕਤ ਜਾਣਨ ਲਈ ਖੁਦ ਵੀ ਸਬੰਧਿਤ ਐਸ.ਡੀ.ਐਮ. ਨਾਲ ਸਮੇਂ-ਸਮੇਂ ’ਤੇ ਖੇਤਰਾਂ ਦੀ ਅਚਨਚੇਤ ਚੈਕਿੰਗ ਕਰਨਗੇ ਅਤੇ ਜਾਂਚ ਦੌਰਾਨ ਜੇਕਰ ਕਿਧਰੇ ਵੀ ਕੋਈ ਕੁਤਾਹੀ ਪਾਈ ਗਈ ਤਾਂ ਸਬੰਧਿਤ ਅਧਿਕਾਰੀ ਖਿਲਾਫ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਦਾਇਰੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।

ਪਿਛਲੀ ਖ਼ਬਰ 'ਸਿਸਟਮ ਕਾ ਸੁਲਤਾਨ' ਦੀ 'ਇਰਾ ਮਹਿਰਾ' ਪ੍ਰਿਅੰਕਾ ਬਜਾਜ ਸਿੱਬਲ ਅਗਲੀ ਖ਼ਬਰ ਭਾਜਪਾ ਵਲੋਂ ਕੀਤੇ ਜਾਣਗੇ ਮੁੱਖ ਮੰਤਰੀ ਨੂੰ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।