02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਅਜੀਤ ਡੈਸਕ 26-06-2026

ਮਾਨਸਾ, 25 ਜੂਨ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਤਲਵੰਡੀ ਸਾਬੋ ਤਾਪ ਘਰ ਬਣਾਂਵਾਲਾ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਹੈ । ਹੁਕਮ ’ਚ ਉਨ੍ਹਾਂ ਕਿਹਾ ਕਿ ਅਕਸਰ ਹੀ ਕਿਸਾਨ ਅਤੇ ਮਜ਼ਦੂਰ ਆਦਿ ਜਥੇਬੰਦੀਆਂ ਵਲੋਂ ਤਾਪ ਘਰ ਬਣਾਂਵਾਲੀ ਦੇ ਮੁੱਖ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਆਵਾਜਾਈ ’ਚ ਵਿਘਨ ਪੈਣ ਦੇ ਨਾਲ ਹੀ ਥਰਮਲ ਪਲਾਂਟ ਦਾ ਕੰਮਕਾਜ ਵੀ ਪ੍ਰਭਾਵਿਤ ਹੁੰਦਾ ਹੈ ।
ਜੇਲ੍ਹ ਕੰਪਲੈਕਸ ਨੇੜੇ ਡਰੋਨ ਉਡਾਉਣ ’ਤੇ ਪਾਬੰਦੀ
ਇਕ ਹੋਰ ਹੁਕਮ ’ਚ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਲਗਾ ਕੇ ਨੋ ਡਰੋਨ ਜ਼ੋਨ ਘੋਸ਼ਿਤ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ। ਉਪਰੋਕਤ ਦੋਵੇਂ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ।

ਪਿਛਲੀ ਖ਼ਬਰ ਬਣਾਂਵਾਲਾ ਤਾਰ-ਘਰ ਨੇੜੇ ਡਰੋਨ ਉਡਾਉਣ ’ਤੇ ਪਾਬੰਦੀ ਅਗਲੀ ਖ਼ਬਰ ਵਿੱਤ ਮੰਤਰੀ ਦੇ ਆਦੇਸ਼ਾਂ ਦੇ ਬਾਵਜੂਦ ਏਡਿਡ ਸਕੂਲਾਂ ਦੇ ਅਧਿਆਪਕ ਤਨਖ਼ਾਹਾਂ ਤੋਂ ਵਾਂਝੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।