13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਵਿਜੀਲੈਂਸ ਵਿਭਾਗ ਵਲੋਂ ਆਰ. ਟੀ. ਓ. ਦਫ਼ਤਰ ਮਾਨਸਾ ਦੀ ਚੈਕਿੰਗ

ਅਜੀਤ ਡੈਸਕ 27-06-2026
ਮਾਨਸਾ, 26 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਵਿਜੀਲੈਂਸ ਵਿਭਾਗ ਵਲੋਂ ਆਰ. ਟੀ. ਓ. ਦਫ਼ਤਰ ਮਾਨਸਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੀ ਭਿਣਕ ਪੈਂਦਿਆਂ ਜਿੱਥੇ ਵਿਭਾਗ ਦੇ ਕਰਮਚਾਰੀ ਘਬਰਾਹਟ ‘ਚ ਨਜ਼ਰ ਆਏ ਉੱਥੇ ਕੰਮ-ਧੰਦਿਆਂ ਲਈ ਆਏ ਲੋਕਾਂ ਵਿਚ ਵੀ ਵੱਖਰੀ ਤਰ੍ਹਾਂ ਦੀ ਚਰਚਾ ਛਿੜ ਗਈ। ਡੀ. ਐਸ. ਪੀ. ਸੰਦੀਪ ਸਿੰਘ ਮਾਨਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉੱਚ ਅਧਿਕਾਰੀਆਂ ਦੀ ਹਦਾਇਤ ‘ਤੇ ਇਹ ਅਚਾਨਕ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਰ. ਟੀ. ਓ., ਡੀ. ਟੀ. ਓ., ਐਸ. ਓ. ਸਮੇਤ ਸੀਨੀਅਰ ਅਧਿਕਾਰੀ ਛੁੱਟੀ ‘ਤੇ ਹੋਣ ਕਾਰਨ ਉਨ੍ਹਾਂ ਨੂੰ ਜਲਦ ਹੀ ਰਿਕਾਰਡ ਚੈੱਕ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਕ ਸਵਾਲ ਦੇ ਵਿਚ ਉਨ੍ਹਾਂ ਕਿਹਾ ਕਿ ਗਊ ਕਰ ਸਬੰਧੀ ਉਨ੍ਹਾਂ ਕੋਲ ਕਿਸੇ ਵਲੋਂ ਕਿਸੇ ਕਿਸਮ ਦੀ ਸ਼ਿਕਾਇਤ ਨਹੀਂ ਆਈ। ਉਨ੍ਹਾਂ ਕਿਹਾ ਕਿ ਜੇਕਰ ਰਿਕਾਰਡ ਵਿਚ ਕੁਝ ਵੀ ਸਾਹਮਣੇ ਆਇਆ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਨਿਰਜਲਾ ਇਕਾਦਸ਼ੀ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।