13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਸ਼ਾ ਮੁਕਤੀ ਦਵਾਈ ਕੇਂਦਰ ਵਿਖੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ

ਅਜੀਤ ਡੈਸਕ 27-06-2026
ਮਾਨਸਾ, 26 ਜੂਨ (ਸ.ਰਿ.)- ਸਥਾਨਕ ਨਸ਼ਾ ਮੁਕਤੀ ਦਵਾਈ ਕੇਂਦਰ (ਓਟ ਸੈਂਟਰ) ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਜਿੱਥੇ ਪਰਿਵਾਰ ਲਈ ਮਾਨਸਿਕ ਅਤੇ ਆਰਥਿਕ ਮੁਸ਼ਕਿਲ ਦਾ ਕਾਰਨ ਬਣਦਾ ਹੈ ਉੱਥੇ ਸਮਾਜ ’ਤੇ ਵੀ ਮਾੜਾ ਪ੍ਰਭਾਵ ਪਾਉਂਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰ ਵਸੇਬਾ ਕੇਂਦਰਾਂ ਨੂੰ ਸਫਲਤਾਪੂਰਵਕ ਢੰਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਚ ਸਹਿਯੋਗ ਦੇਣ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਡੀ.ਐਮ.ਸੀ. ਡਾ. ਮਯੰਕਜੋਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਸੂਚਨਾ ਅਫ਼ਸਰ ਦਰਸ਼ਨ ਸਿੰਘ ਤੇ ਤਿਰਲੋਕ ਸਿੰਘ, ਕਾਊਂਸਲਰ ਮੋਨਿਕਾ, ਰਿਚਾ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆਏ-ਗੁਰਮੀਤ ਸਿੰਘ ਖੁੱਡੀਆ ਕੈਬਨਿਟ ਮੰਤਰੀ ਵਲੋਂ ਹਲਕਾ, ਬਲਾ... ਅਗਲੀ ਖ਼ਬਰ ਨਿਰਜਲਾ ਇਕਾਦਸ਼ੀ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।