27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਖਿਆਲਾ ਹਸਪਤਾਲ ਨੂੰ ਅਪਗ੍ਰੇਡ ਕਰ ਕੇ ਏਮਜ਼ ਸੈਟੇਲਾਈਟ ਸੈਂਟਰ ਤੇ ਟਰੋਮਾ ਸੈਂਟਰ ਬਣਾਉਣ ਦੀ ਮੰਗ

ਅਜੀਤ ਡੈਸਕ 29-06-2026

ਮਾਨਸਾ, 28 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਸਰ ਜੈਫਰੀ ਐਜੂਕੇਸ਼ਨ ਐਂਡ ਟਰੇਨਿੰਗ ਇੰਸਟੀਚਿਊਟ ਵਿਖੇ ਹੋਈ। ਪ੍ਰਧਾਨ ਸ਼ਮਸ਼ੇਰ ਸਿੰਘ ਸਰਾਓਂ ਨੇ ਐਸੋਸੀਏਸ਼ਨ ਦੀ 3 ਮਹੀਨਿਆਂ ਦੀ ਕਾਰਗੁਜਾਰੀ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਅਸੋਸੀਏਸ਼ਨ ਦੇ ਮੈਂਬਰਾਂ ਵਲੋਂ ਸਥਾਨਕ ਸਰਕਾਰੀ ਹਸਪਤਾਲ ਸਮੇਤ ਖਿਆਲਾ ਕਲਾਂ ਦੇ ਹਸਪਤਾਲ ਨੂੰ ਅਪਗ੍ਰੇਡ ਕਰ ਕੇ ਏਮਜ ਸੈਟੇਲਾਇਟ ਸੈਂਟਰ ਅਤੇ ਟਰੋਮਾ ਸੈਂਟਰ ਸਥਾਪਿਤ ਕਰਨ ਲਈ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਭੇਜਣ ਦਾ ਫੈਸਲਾ ਕੀਤਾ ਗਿਆ। ਮੈਂਬਰਾਂ ਨੇ ਅਸੋਸੀਏਸ਼ਨ ਦੀਆਂ ਮੀਟਿੰਗਾਂ ਕਰਨ ਲਈ ਦਫਤਰ ਲਈ ਥਾਂ ਅਲਾਟ ਕਰਵਾਉਣ ਲਈ ਪ੍ਰਸਾਸ਼ਨਕ ਅਧਿਕਾਰੀਆ ਨਾਲ ਰਾਬਤਾ ਬਣਾਉਣ ’ਤੇ ਵੀ ਵਿਚਾਰ ਚਰਚਾ ਕੀਤੀ। ਇਸ ਮੌਕੇ ਚੇਅਰਮੈਨ ਬਲਵਿੰਦਰ ਬਾਂਸਲ, ਜਨਰਲ ਸਕੱਤਰ ਪਰਮਜੀਤ ਕੌਰ, ਲੀਲਾ ਸਿੰਘ ਪਟਵਾਰੀ, ਐਡਵੋਕੇਟ ਕੇਸਰ ਸਿੰਘ ਧਲੇਵਾਂ, ਸੇਠੀ ਸਿੰਘ ਸਰਾਂ, ਰਾਮ ਕੁਮਾਰ ਸਿੰਗਲਾ, ਡਾ. ਲਖਵਿੰਦਰ ਸਿੰਘ ਮੂਸਾ, ਕਹਾਣੀਕਾਰ ਦਰਸ਼ਨ ਜੋਗਾ, ਹੰਸ ਰਾਜ ਮੋਫਰ, ਬਾਦਸ਼ਾਹ ਸਿੰਘ ਚਹਿਲ, ਗੁਰਦੇਵ ਸਿੰਘ ਚਹਿਲ, ਐਡਵੋਕੇਟ ਕੇਵਲ ਕ੍ਰਿਸ਼ਨ, ਹਰਮੇਲ ਸਿੰਘ, ਕੌਰ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਬਸਪਾ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਤੇ ਜਨਰਲ ਸਕੱਤਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਪ੍ਰਿੰਸੀਪਲ ਸੈਣੀ ਆਲ ਇੰਡੀਆ ਸੈਣੀ ਸੇਵਾ ਸਮਾਜ ਬੁਢਲਾਡਾ ਇਕਾਈ ਦੇ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।