27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਬਾਦਲ ਸਰਕਾਰ ਦੇ ਸੰਗਤ ਦਰਸ਼ਨ ਅਤੇ ਭਗਵੰਤ ਮਾਨ ਦੀ ਲੋਕ ਮਿਲਣੀ ’ਚ ਕੋਹਾਂ ਦਾ ਅੰਤਰ- ਡਾ. ਨਿਸ਼ਾਨ ਸਿੰਘ

ਅਜੀਤ ਡੈਸਕ 29-06-2026

ਬੁਢਲਾਡਾ, 28 ਜੂਨ (ਸਵਰਨ ਸਿੰਘ ਰਾਹੀ)- ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਲੋਕ ਮਿਲਣੀ ਦੇ ਨਾਂਅ ’ਤੇ ਕਰਵਾਏ ਜਾ ਰਹੇ ਪ੍ਰੋਗਰਾਮ ਲੋਕਾਂ ਦੀਆਂ ਅੱਖਾਂ ’ਚ ਘੱਟਾ ਪਾਉਣ ਤੋਂ ਇਲਾਵਾ ਕੁਝ ਨਹੀਂ ਕਿਉਂ ਕਿ ਇਸ ਅਖੌਤੀ ਲੋਕ ਮਿਲਣੀ ’ਚ ਆਮ ਫ਼ਰਿਆਦੀ ਲੋਕਾਂ ਨੂੰ ਨੇੜੇ ਵੀ ਨਹੀਂ ਆਉਣ ਦਿੱਤਾ ਜਾਂਦਾ। ਜਦਕਿ ਇਸ ਦੇ ਉਲਟ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੀ ਸਰਕਾਰ ਸਮੇਂ ਕੀਤੇ ਜਾਂਦੇ ਸੰਗਤ ਦਰਸ਼ਨ ਪ੍ਰੋਗਰਾਮਾਂ ਮੌਕੇ ਜ਼ਿਲੇ੍ਹ ਦੇ ਪ੍ਰਸ਼ਾਸਨਿਕ ਅਧਿਕਾਰੀ ਉੱਥੇ ਮੌਜੂਦ ਹੁੰਦੇ ਸਨ। ਉਹ ਖ਼ੁਦ ਲੋਕਾਂ ’ਚ ਬਹਿ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਦੇ ਅਤੇ ਪਿੰਡਾਂ ਨੂੰ ਗਰਾਂਟਾਂ ਦੇ ਗੱਫੇ ਦਿੱਤੇ ਜਾਂਦੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਹਲਕੇ ਦੇ ਪਿੰਡ ਧਰਮਪੁਰਾ ਵਿਖੇ ਲੋਕ ਮਿਲਣੀ ਦੌਰਾਨ ਸਿਰਫ਼ ਮੌਜੂਦਾ ਸਰਕਾਰ ਦੇ ਕੁਝ ਕੁ ਕਾਰਕੁਨਾਂ ਨੂੰ ਮੁੱਖ ਮੰਤਰੀ ਦੇ ਨੇੜੇ ਲੱਗਣ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਜਥੇਦਾਰ ਬਲਵੀਰ ਸਿੰਘ ਬੀਰੋਕੇ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਨਿਗਰਾਨ ਜਤਿੰਦਰ ਸਿੰਘ ਸੋਢੀ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਅਕਸਰ ਲੋਕਾਂ ਨੂੰ ਜਾਗਰੂਕ ਕਰਦੇ ਸਨ ਕਿ ਲੀਡਰਾਂ ਨੂੰ ਆਪਣੇ ਪਿੰਡਾਂ ’ਚ ਆਉਣ ’ਤੇ ਸਵਾਲ ਕਰਿਆ ਕਰੋ। ਜਦੋਂ ਆਮ ਲੋਕਾਂ, ਵਿਰੋਧੀ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਇਨ੍ਹਾਂ ਨੂੰ ਸਵਾਲ ਕਰਨ ਲਈ ਲੋਕ ਮਿਲਣੀ ’ਚ ਸ਼ਮੂਲੀਅਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਕੇ ਲੋਕ ਮਿਲਣੀ ’ਚ ਸ਼ਾਮਲ ਨਹੀਂ ਹੋਣ ਦਿੱਤਾ । ਇਸ ਮੌਕੇ ਬੱਛੋਆਣਾ ਸਰਕਲ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸੰਧੂ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਅੱਜ ਮਾਨਸਾ ਵਿਖੇ ਵਿਦਿਆਰਥੀਆਂ ਦੇ ਹੋਣਗੇ ਰੂ-ਬਰੂ ਅਗਲੀ ਖ਼ਬਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸੰਬੰਧੀ ਰੋਸ ਪ੍ਰਦਰਸ਼ਨ 7 ਤੋਂ - ਦਲਿਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।