03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਤਨਖ਼ਾਹਾਂ ਤੇ ਹੋਰ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਵਲੋਂ ਸ਼ਹਿਰ ’ਚ ਰੋਸ ਮੁਜ਼ਾਹਰਾ

ਅਜੀਤ ਡੈਸਕ 01-07-2026

ਬਰੇਟਾ, 30 ਜੂਨ (ਜੀਵਨ ਸ਼ਰਮਾ)- ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਤਨਖ਼ਾਹਾਂ ਨਾ ਮਿਲਣ ਅਤੇ ਹੋਰ ਮੰਗਾਂ ਨੂੰ ਲੈ ਕੇ ਸ਼ਹਿਰ ’ਚ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ । ਪ੍ਰਧਾਨ ਸਤੀਸ਼ ਕੁਮਾਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋਇਆ ਪਿਆ ਹੈ ਪਰ ਸਰਕਾਰ ਦੇ ਕੰਨਾਂ ਤੋਂ ਜੂੰ ਨਹੀਂ ਸਰਕ ਰਹੀ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਇਕ ਸਾਲ ਦੇ ਕਰੀਬ ਬਕਾਇਆ ਪਿਆ ਈ. ਪੀ. ਐਫ. ਜਮਾਂ ਕਰਵਾਉਣ ਦੇ ਨਾਲ ਹੀ ਹੋਰ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੰਗਾਂ ਮਨਵਾਉਣ ਤੱਕ ਹੜਤਾਲ ਜਾਰੀ ਰਹੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਬਰੇਟਾ, ਸੁਖਜਿੰਦਰ ਸਿੰਘ, ਬੱਗਾ ਸਿੰਘ, ਬਿੱਟੂ ਸਿੰਘ, ਜਗਦੀਪ ਸਿੰਘ, ਕਿਰਨਾ ਕੌਰ, ਜਸਪਾਲ ਕੌਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਮਜ਼ਦੂਰ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਭੇਜਿਆ ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਬਿਜਲੀ ਦੇ ਲੰਬੇ ਕੱਟਾਂ ਨੇ ਲੋਕਾਂ ਦੇ ਕੱਢੇ ਵੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।