03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸਫ਼ਾਈ ਸੇਵਕ ਯੂਨੀਅਨ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਹੜਤਾਲ 7ਵੇਂ ਦਿਨ ਵੀ ਜਾਰੀ

ਅਜੀਤ ਡੈਸਕ 07-07-2026

 ਮਾਨਸਾ, 6 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਸਫ਼ਾਈ ਸੇਵਕ ਯੂਨੀਅਨ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ‘ਚ ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਹੜਤਾਲ ਦੇ 7ਵੇਂ ਦਿਨ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਸੂਬਾ ਸੀਨੀਅਰ ਮੀਤ ਪ੍ਰਧਾਨ ਸੰਜੀਵ ਕੁਮਾਰ ਰੱਤੀ ਤੇ ਲੋਕਲ ਪ੍ਰਧਾਨ ਪ੍ਰਵੀਨ ਕੁਮਾਰ ਨੇ ਦੋਸ਼ ਲਗਾਇਆ ਕਿ ਉਹ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਤੇ ਨਗਰ ਕੌਂਸਲ ਦੇ ਕਿਸੇ ਵੀ ਅਧਿਕਾਰੀ ਵਲੋਂ ਕੋਈ ਸਾਰ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਘਰ ਦਾ ਗੁਜ਼ਾਰਾ ਕਰਨਾ ਔਖਾ ਹੋਇਆ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਬਕਾਇਆ ਪਈਆਂ ਤਨਖ਼ਾਹਾਂ ਜਲਦ ਜਾਰੀ ਕਰਨ ਦੇ ਨਾਲ ਹੀ ਪੀ. ਐਫ. ਵੀ. ਭਰਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਪੂਰੀਆਂ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮੁਕੇਸ਼ ਕੁਮਾਰ ਰੱਤੀ, ਮਨੋਜ ਕੁਮਾਰ, ਵਿਨੋਦ ਕੁਮਾਰ ਚੇਤਨ, ਸੁਖਦੇਵ ਸਿੰਘ, ਰਾਜ ਕੁਮਾਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਬ) ਮਾਨਸਾ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਪੰਜਾਬ ਮਿਉਂਸਪਲ ਯੂਨੀਅਨ ਦੇ ਮੁੱਖ ਸਲਾਹਕਾਰ ਸਿਕੰਦਰ ਸਿੰਘ, ਨਰਿੰਦਰ ਸਿੰਘ ਜੇ.ਈ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ 5 ਰੋਜ਼ਾ ਰਾਜ ਪੱਧਰੀ ਵਰਕਸ਼ਾਪ ਸਮਾਪਤ ਅਗਲੀ ਖ਼ਬਰ ਵੇਦਾਂਤਾ ਪਾਵਰ ਦੀ ਪਹਿਲੀ ਤਿਮਾਹੀ ਦੌਰਾਨ ਬਿਜਲੀ ਵਿੱਕਰੀ 38 ਫ਼ੀਸਦੀ ਵਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।