03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ 125ਵਾਂ ਜਨਮ ਦਿਨ ਮਨਾਇਆ

ਅਜੀਤ ਡੈਸਕ 07-07-2026

ਬੁਢਲਾਡਾ, 6 ਜੁਲਾਈ (ਸਵਰਨ ਸਿੰਘ ਰਾਹੀ)- ਇੱਥੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਾਰਤੀ ਜਨ ਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ 125ਵਾਂ ਜਨਮ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਸੀਨੀਅਰ ਭਾਜਪਾ ਆਗੂ ਬਲਵਿੰਦਰ ਸਿੰਘ ਪਟਵਾਰੀ ਦੇ ਗ੍ਰਹਿ ਵਿਖੇ ਸ਼ਰਧਾਂਜਲੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਡਾ. ਮੁਖਰਜੀ ਮਹਾਨ ਸਿੱਖਿਆ ਸ਼ਾਸਤਰੀ, ਵਕੀਲ ਅਤੇ ਰਾਸ਼ਟਰਵਾਦੀ ਆਗੂ ਸਨ, ਨੇ 1951 ’ਚ ਭਾਰਤੀ ਜਨ ਸੰਘ ਦੀ ਸਥਾਪਨਾ ਕੀਤੀ। ਭਾਜਪਾ ਆਗੂ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਅਤੇ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਡਾ. ਮੁਖਰਜੀ ਨੇ ਦੇਸ਼ ਦੀ ਰਾਸ਼ਟਰੀ ਏਕਤਾ, ਅਖੰਡਤਾ ਅਤੇ ਉਦਯੋਗਿਕ ਵਿਕਾਸ ’ਚ ਵੱਡਾ ਯੋਗਦਾਨ ਪਾਇਆ। ਇਸ ਮੌਕੇ ਮੰਡਲ ਪ੍ਰਧਾਨ ਕੁਸ਼ ਸ਼ਰਮਾ, ਯਸ਼ਪਾਲ ਗਰਗ, ਜਗਸੀਰ ਸਿੰਘ, ਸੁਖਦਰਸ਼ਨ ਸ਼ਰਮਾ, ਬਲਕਾਰ ਸਿੰਘ, ਸਾਜਨ ਕੁਮਾਰ, ਪਰਮਿੰਦਰ ਕੋਰ, ਨੋਨਾ ਘੰਡ, ਸੋਨੂੰ ਸਿੰਘ, ਪ੍ਰੇਮ ਸਿੰਘ, ਜਨਕ ਰਾਜ, ਗਗਨ ਸਿੰਘ, ਨਮਿੰਦਰ ਸਿੰਘ, ਨਾਇਬ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਸਬਸਿਡਰੀ ਸਿਹਤ ਕੇਂਦਰ ਰੱਲਾ ਦਾ ਨਿਰੀਖਣ ਅਗਲੀ ਖ਼ਬਰ ਬੇਕਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।