03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਸਬਸਿਡਰੀ ਸਿਹਤ ਕੇਂਦਰ ਰੱਲਾ ਦਾ ਨਿਰੀਖਣ

ਅਜੀਤ ਡੈਸਕ 07-07-2026

ਜੋਗਾ, 6 ਜੁਲਾਈ (ਮਨਜੀਤ ਸਿੰਘ ਘੜੈਲੀ)- ਪੇਂਡੂ ਖੇਤਰਾਂ ’ਚ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਨੂੰ ਹੋਰ ਸੁਚਾਰੂ ਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਤਿਕਾ ਗੋਇਲ ਵਲੋਂ ਸਬਸਿਡਰੀ ਸਿਹਤ ਕੇਂਦਰ ਰੱਲਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਿਹਤ ਕੇਂਦਰ ’ਚ ਪ੍ਰਦਾਨ ਕੀਤੀਆਂ ਜਾ ਰਹੀਆਂ ਡਾਕਟਰੀ ਸੇਵਾਵਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਿਰੀਖਣ ਦੌਰਾਨ ਸਟਾਫ਼ ਦੀ ਹਾਜ਼ਰੀ ਦੀ ਪੜਤਾਲ ਕੀਤੀ ਅਤੇ ਮੌਕੇ ’ਤੇ ਸਮੁੱਚਾ ਸਟਾਫ਼ ਡਿਊਟੀ ’ਤੇ ਹਾਜ਼ਰ ਪਾਇਆ ਗਿਆ। ਉਨ੍ਹਾਂ ਕੇਂਦਰ ’ਚ ਦਵਾਈਆਂ ਦੇ ਸਟਾਕ, ਰੋਜ਼ਾਨਾ ਓ.ਪੀ.ਡੀ. ਰਿਕਾਰਡ ਦੇ ਇੰਦਰਾਜ ਅਤੇ ਮੁਫ਼ਤ ਦਵਾਈਆਂ ਦੀ ਉਪਲਬਧਤਾ ਦੀ ਵੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਮੂਹ ਸਟਾਫ਼ ਨੂੰ ਭਵਿੱਖ ’ਚ ਵੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ।

ਪਿਛਲੀ ਖ਼ਬਰ ਨਗਰ ਕੌਂਸਲ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਾਗਰ ਭੋਲਾ ਦੀ ਤਾਜਪੋਸ਼ੀ ਅਗਲੀ ਖ਼ਬਰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ 125ਵਾਂ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।