03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਨਗਰ ਕੌਂਸਲ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਾਗਰ ਭੋਲਾ ਦੀ ਤਾਜਪੋਸ਼ੀ

ਅਜੀਤ ਡੈਸਕ 07-07-2026

ਮਾਨਸਾ, 6 ਜੁਲਾਈ (ਰਾਵਿੰਦਰ ਸਿੰਘ ਰਵੀ)- ਨਗਰ ਕੌਂਸਲ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਾਗਰ ਭੋਲਾ ਦੀ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਉਹ ਵਾਰਡ ਨੰਬਰ 12 ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਜਿੱਤੇ ਸਨ। ਨਵਨਿਯੁਕਤ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਉਹ ਮਾਨਸਾ ਦੇ ਵਿਕਾਸ ਕਾਰਜਾਂ ‘ਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਪਹਿਲ ਦੇ ਆਧਾਰ ‘ਤੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਤਨਦੇਹੀ ਨਾਲ ਕੰਮ ਕਰਨਗੇ ਅਤੇ ਸ਼ਹਿਰ ਦੀ ਤਰੱਕੀ ਉਨ੍ਹਾਂ ਲਈ ਪਹਿਲੀ ਤਰਜੀਹੀ ਹੋਵੇਗੀ। ਤਾਜਪੋਸ਼ੀ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੂਨੀਆ, ਸੀ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਕਾ. ਕ੍ਰਿਸ਼ਨ ਚੌਹਾਨ, ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਕਾਲਾ, ਕੌਂਸਲਰ ਅਰਪਿਤ ਚੌਧਰੀ, ਹਰਪਾਲ ਸਿੰਘ ਪਾਲੀ, ਪ੍ਰਵੀਨ ਕੁਮਾਰ ਟੋਨੀ, ਰੁਪਿੰਦਰ ਕੌਰ ਢਿੱਲੋਂ, ਹਰਬੰਸ ਸਿੰਘ ਪੰਮੀ, ਗੁਰਜੀਤ ਕੌਰ, ਜਸਪ੍ਰੀਤ ਕੌਰ, ਸ਼ਿੰਦਰਪਾਲ ਕੌਰ, ਕਿਰਨਾ ਰਾਣੀ, ਮੋਨੂੰ ਰਾਣੀ, ਸੁਰੇਸ਼ ਰਾਣੀ, ਕਮਲੇਸ਼ ਰਾਣੀ, ਰੋਮਾ ਅਗਰਵਾਲ, ਵਿਨੋਦ ਭੰਮਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਜੋਗਾ ਵਿਖੇ ਸਹਿਕਾਰੀ ਸਪਤਾਹ ਮਨਾਇਆ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਸਬਸਿਡਰੀ ਸਿਹਤ ਕੇਂਦਰ ਰੱਲਾ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।