03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਮੌਕੇ ਫੁੱਲ ਭੇਟ ਕਰ ਕੇ ਦਿੱਤੀ ਸ਼ਰਧਾਂਜਲੀ

ਅਜੀਤ ਡੈਸਕ 07-07-2026

ਬਰੇਟਾ, 6 ਜੁਲਾਈ (ਪਾਲ ਸਿੰਘ ਮੰਡੇਰ)- ਭਾਰਤੀ ਜਨ ਸੰਘ ਦੇ ਸੰਸਥਾਪਕ ਅਤੇ ਰਾਸ਼ਟਰਵਾਦੀ ਨੇਤਾ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਬਰੇਟਾ ਦੇ ਆਗੂਆਂ ਤੇ ਵਰਕਰਾਂ ਵਲੋਂ ਡਾ. ਮੁਖਰਜੀ ਦੀ ਤਸਵੀਰ ਅੱਗੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰਵਾਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਲਈ ਅਹਿਮ ਯੋਗਦਾਨ ਦਿੱਤਾ। ਉਨ੍ਹਾਂ ਦਾ ਜੀਵਨ ਦੇਸ਼ ਸੇਵਾ, ਸਿਧਾਂਤਾਂ ਅਤੇ ਕੁਰਬਾਨੀ ਦੀ ਪੇ੍ਰਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਡਾ. ਮੁਖਰਜੀ ਦੇ ਵਿਚਾਰ ਅੱਜ ਵੀ ਨੌਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ ਹਨ। ਇਸ ਦੌਰਾਨ ਹਾਜ਼ਰ ਮੈਂਬਰਾਂ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਦਿਖਾਏ ਰਸਤੇ ’ਤੇ ਚੱਲਣ ਅਤੇ ਰਾਸ਼ਟਰ ਸੇਵਾ ਲਈ ਸਮਰਪਿਤ ਰਹਿਣ ਦਾ ਸੰਕਲਪ ਵੀ ਲਿਆ। ਇਸ ਮੌਕੇ ਸੂਰਜ ਪ੍ਰਕਾਸ਼, ਅਸ਼ੋਕ ਕੁਮਾਰ ਗੋਰਾ, ਬਦਰੀ ਪ੍ਰਸ਼ਾਦ ਗੁੱਜਰ, ਜਗਸੀਰ ਸਿੰਘ ਬਹਾਦਰਪੁਰ, ਨੀਰਜ ਕੁਮਾਰ, ਸੰਤੋਸ਼ ਪਾਸ਼ੀ, ਗੁਰਵਿੰਦਰ ਸਿੰਘ ਬਹਾਦਰਪੁਰ, ਨਰਿੰਦਰ ਕੁਮਾਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ - ਨਾਰੰਗ ਅਗਲੀ ਖ਼ਬਰ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਜੋਗਾ ਵਿਖੇ ਸਹਿਕਾਰੀ ਸਪਤਾਹ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।