30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰਵਾਉਣ ਨੂੰ ਯਕੀਨੀ ਬਣਾਇਆ ਜਾਵੇ-ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 08-07-2026

ਮਾਨਸਾ, 7 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿਚ ਇਨ੍ਹੀਂ ਦਿਨੀਂ ਐੱਸ.ਆਈ.ਆਰ. ਪ੍ਰਕਿਰਿਆ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਇਸ ਤਹਿਤ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿਵਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਆਪੋ-ਆਪਣੇ ਇਲਾਕਿਆਂ ‘ਚ ਸਰਗਰਮ ਰਹਿਣ ਅਤੇ ਨਵੀਂ ਵੋਟ ਬਣਾਉਣ ਲਈ ਨਾਗਰਿਕਾਂ ਕੋਲੋਂ ਨਿਰੰਤਰ ‘ਫਾਰਮ ਨੰਬਰ 6’ ਪ੍ਰਾਪਤ ਕਰਦੇ ਰਹਿਣ। ਉਨ੍ਹਾਂ ਫਾਰਮ ਨੰਬਰ 6 ਬਾਰੇ ਦੱਸਿਆ ਕਿ ਇਹ ਫਾਰਮ ਦੇਸ਼ ਦੇ ਲੋਕਤੰਤਰ ‘ਚ ਹਿੱਸੇਦਾਰ ਬਣਨ ਦਾ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰ ਉਸ ਨਾਗਰਿਕ ਲਈ ਇਹ ਫਾਰਮ ਭਰਨਾ ਜ਼ਰੂਰੀ ਹੈ, ਜਿਸ ਦੀ ਹਾਲੇ ਤੱਕ ਵੋਟ ਨਹੀਂ ਬਣੀ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਕਿਹਾ ਕਿ ਉਹ ਇਸ ਰਾਸ਼ਟਰੀ ਕਾਰਜ ਨੂੰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਬੀ.ਐਲ.ਓਜ਼ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਿਨ੍ਹਾਂ ਨਾਗਰਿਕਾਂ ਦੀ ਉਮਰ 18 ਸਾਲ ਹੋ ਚੁੱਕੀ ਹੈ, ਦੇ ਫਾਰਮ-6 ਭਰਵਾਉਣ ‘ਚ ਨਿੱਜੀ ਦਿਲਚਸਪੀ ਲੈਣ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਬੀ.ਐਲ.ਓ. ਨਾਲ ਸੰਪਰਕ ਕਰ ਕੇ ਦਸਤੀ ਤੌਰ ‘ਤੇ ਜਾਂ ਚੋਣ ਕਮਿਸ਼ਨ ਦੇ ਪੋਰਟਲ ਰਾਹੀਂ ਫਾਰਮ ਨੰਬਰ 6 ਭਰ ਕੇ ਆਪਣੀ ਵੋਟ ਜ਼ਰੂਰ ਬਣਵਾਉਣ।

ਪਿਛਲੀ ਖ਼ਬਰ ਚੋਣ ਰਜਿਸਟਰੇਸ਼ਨ ਅਫ਼ਸਰ ਬੁਢਲਾਡਾ ਵਲੋਂ ਪੋਲਿੰਗ ਬੂਥਾਂ ’ਚ ਬੁਨਿਆਦੀ ਸਹੂਲਤਾਂ ਦਾ ਨਿਰੀਖਣ ਅਗਲੀ ਖ਼ਬਰ ਖ਼ਿਆਲਾ ਕਲਾਂ ਦੇ ਹਸਪਤਾਲ ਨੂੰ ਅਪਗ੍ਰੇਡ ਕਰਵਾਉਣ ਦੀ ਮੁਹਿੰਮ ਹੋਈ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।