31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੀ. ਸੀ. ਪੀ. ਐਨ. ਡੀ. ਟੀ. ਐਕਟ ਤਹਿਤ ਭਰੂਣ ਲਿੰਗ ਜਾਂਚ ਕਾਨੂੰਨੀ ਅਪਰਾਧ-ਸਿਵਲ ਸਰਜਨ

ਅਜੀਤ ਡੈਸਕ 08-07-2026

ਮਾਨਸਾ, 7 ਜੁਲਾਈ (ਰਾਵਿੰਦਰ ਸਿੰਘ ਰਵੀ)- ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦੀ ਜਾਗਰੂਕਤਾ ਸਬੰਧ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਲਾਗੂ ਹੋਣ ਨਾਲ ਭਾਵੇਂ ਲਿੰਗ ਅਨੁਪਾਤ ‘ਚ ਕਾਫੀ ਸੁਧਾਰ ਹੋਇਆ ਹੈ ਪਰ ਹਾਲੇ ਵੀ ਲੋਕਾਂ ਦੀ ਮਾਨਸਿਕ ਸੋਚ ਬਦਲਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਐਕਟ ਦੀ ਉਲੰਘਣਾ ਕਰ ਕੇ ਲਿੰਗ ਦੀ ਜਾਂਚ ਕਰਨ ਅਤੇ ਕਰਵਾਉਣ ਵਾਲਿਆਂ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਮਿਲ ਸਕਣ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਣ ਦੇ ਨਾਲ ਹੀ ਸਰਕਾਰ ਵਲੋਂ ਇਨਾਮ ਵੀ ਦਿੱਤਾ ਜਾਵੇਗਾ। ਬਲਾਕ ਖਿਆਲਾ ਵਿਖੇ ਐਮ.ਡੀ.ਆਰ ਅਧੀਨ ਹੋਈ ਮੌਤ ਦੀ ਸਮੀਖਿਆ ਵੀ ਕੀਤੀ ਗਈ ਅਤੇ ਗਰਭਵਤੀ ਮਾਂਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਉਪਰਾਲੇ ਕਰਨ ਸਬੰਧੀ ਸਟਾਫ਼ ਨੂੰ ਹਦਾਇਤ ਕੀਤੀ ਗਈ। ਇਸ ਮੌਕੇ ਡਾ. ਕੰਵਲਪ੍ਰੀਤ ਕੌਰ ਬਰਾੜ, ਡਾ. ਮਯੰਕਜੋਤ ਸਿੰਘ, ਡਾ.ਬਲਜੀਤ ਕੌਰ, ਡਾ. ਰਵਿੰਦਰ ਸਿੰਗਲਾ, ਡਾ. ਸੁਮੀਤ, ਡਾ. ਜੋਤੀ ਸ਼ਾਰਦਾ, ਡਾ. ਪਰਵਿਸ਼, ਡਾ. ਬਲਜਿੰਦਰ ਕੌਰ, ਡਾ. ਵਰੁਣ ਕੁਮਾਰ, ਵਿਜੈ ਕੁਮਾਰ, ਨਵਲ ਕੁਮਾਰ, ਅਵਤਾਰ ਸਿੰਘ, ਵਿਨੋਦ ਕੁਮਾਰ ਗੋਇਲ, ਰੇਨੂ, ਸ਼ਰਨਜੀਤ ਕੌਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਵਿਧਾਇਕ ਦੀ ਰਿਹਾਇਸ਼ ਬਾਹਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਮਾਨਸਾ ਜ਼ਿਲ੍ਹੇ ’ਚ 5 ਨਵੇਂ ਪੋਲਿੰਗ ਸਟੇਸ਼ਨਾਂ ਦਾ ਹੋਇਆ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।