29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪਿੰਡ ਜਵਾਹਰਕੇ ਤੇ ਨੰਗਲ ਕਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਬਣੀ ਦਸਤਾਵੇਜ਼ੀ ਫ਼ਿਲਮ ਵਿਖਾਈ

ਅਜੀਤ ਡੈਸਕ 09-07-2026
ਮਾਨਸਾ, 8 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜ਼ਿਲ੍ਹੇ ਦੇ ਪਿੰਡਾਂ ‘ਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਦਾ ਸੰਦੇਸ਼ ਪਹੁੰਚਾਉਣ ਲਈ ਦਸਤਾਵੇਜ਼ੀ ਸ਼ੋਅ ਆਰੰਭ ਕੀਤੇ ਗਏ ਹਨ। ਪਿੰਡ ਜਵਾਹਰਕੇ ਅਤੇ ਨੰਗਲ ਕਲਾਂ ਵਿਖੇ ਸ਼ੋਅ ਦੌਰਾਨ ਵੱਡੀ ਗਿਣਤੀ ‘ਚ ਸ਼ਰਧਾਲੂਆਂ ਨੇ ਅਨੰਦ ਮਾਣਿਆ। ਬਲਜੀਤ ਕੌਰ ਐਸ. ਡੀ. ਐਮ. ਮਾਨਸਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਸਮਾਨਤਾ, ਪ੍ਰੇਮ ਅਤੇ ਪ੍ਰਭੂ ਭਗਤੀ ਦਾ ਮਾਰਗ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ‘ਚ ਰੋਜ਼ਾਨਾ ਸ਼ਾਮ ਨੂੰ ਜਦੋਂ ਸਾਰੇ ਵਰਗਾਂ ਦੇ ਲੋਕ ਇਕੱਠੇ ਬੈਠ ਕੇ ਇਸ ਦਸਤਾਵੇਜ਼ੀ ਸ਼ੋਅ ਨੂੰ ਦੇਖਣਗੇ ਤਾਂ ਇਸ ਨਾਲ ਪਿੰਡਾਂ ‘ਚ ਆਪਸੀ ਭਾਈਚਾਰਾ, ਸਾਂਝ ਅਤੇ ਬਰਾਬਰੀ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਵੈਨ ‘ਤੇ ਲੱਗੀ ਵਡ ਅਕਾਰੀ ਐਲ.ਈ.ਡੀ. ਸਕਰੀਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਬਣੀ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਪਿੰਡ ਦੇ ਪਤਵੰਤਿਆਂ ਨੇ ਇਸ ਅਹਿਮ ਉਪਰਾਲੇ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਹੁਸ਼ਿਆਰਪੁਰ ਨਗਰ ਨਿਗਮ ’ਚ ਮੇਅਰ ਦੇ ਅਹੁਦੇ ਨੂੰ ਲੈ ਕੇ ਆਮ ਆਦਮੀ ਪਾਰਟੀ ’ਚ ਖਿੱਚੋਤਾਣ ਜਾਰੀ ਅਗਲੀ ਖ਼ਬਰ ਸਹਾਰਾ ਸੰਸਥਾ ਵਲੋਂ ਲਾਸ਼ ਦਾ ਸਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।