29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਨਾਇਬ ਤਹਿਸੀਲਦਾਰ ਬਰੇਟਾ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 10-07-2026

ਬਰੇਟਾ, 9 ਜੁਲਾਈ (ਪਾਲ ਸਿੰਘ ਮੰਡੇਰ)- ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਉਪ ਪ੍ਰਧਾਨ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਨਕਸ਼ੇ ਕਦਮ ’ਤੇ ਚੱਲ ਕੇ ਲਗਾਤਾਰ ਕਿਸਾਨ ਵਿਰੋਧੀ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸੋਧੀ ਲੈਂਡ ਪੂਲਿੰਗ ਪਾਲਿਸੀ ਲਾਗੂ ਕਰਨ ਲਈ ਤਰਲੋਮੱਛੀ ਹੋ ਰਹੀ ਹੈ ਅਤੇ ਮਗਨਰੇਗਾ ਕਾਨੂੰਨ ਨੂੰ ਖ਼ਤਮ ਕਰ ਕੇ ਕੇਂਦਰ ਵਲੋਂ ਲਾਗੂ ਕੀਤਾ ਨਵਾਂ ਕਾਨੂੰਨ ਵੀ.ਬੀ.ਜੀ ਰਾਮ ਜੀ ਲਾਗੂ ਕਰ ਦਿੱਤਾ ਹੈ। ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਫ਼ੈਸਲੇ ਤਹਿਤ ਭਖਦੀਆਂ ਮੰਗਾਂ ਸੰਬੰਧੀ ਨਾਇਬ ਤਹਿਸੀਲਦਾਰ ਬਰੇਟਾ ਨੂੰ ਮੁੱਖ ਮੰਤਰੀ ਤੇ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਵੀ.ਬੀ.ਜੀ ਰਾਮ ਜੀ ਕਾਨੂੰਨ ਵਾਪਸ ਲੈਣ ਦੇ ਨਾਲ ਹੀ ਮਗਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ, ਤਜਵੀਜ਼ਤ ਬਿਜਲੀ ਤੇ ਬੀਜ ਸੋਧ ਬਿੱਲ 2025 ਐਕਟ ਵਾਪਸ ਲਿਆ ਜਾਵੇ, ਮੁਕਤ ਵਪਾਰ ਸੰਧੀ ਰੱਦ ਕੀਤੀ ਜਾਵੇ, ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਦਿੱਤੇ ਜਾਣ ਅਤੇ ਕੱਚੇ ਮਕਾਨਾਂ ਵਾਲੇ ਮਜ਼ਦੂਰਾਂ ਨੂੰ ਮਕਾਨ ਬਣਾਉਣ ਲਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੀ ਦਿੱਤੀ ਜਾਵੇ। ਇਸ ਮੌਕੇ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਬਰੇਟਾ, ਕਿਸਾਨ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਬੀਰੋਕੇ, ਰਣਜੀਤ ਸਿੰਘ ਬਰੇਟਾ, ਭੋਲਾ ਸਿੰਘ ਬਰੇਟਾ, ਰਾਮਪਾਲ ਸਿੰਘ ਚੱਕ ਅਲੀਸ਼ੇਰ, ਅਵਤਾਰ ਸਿੰਘ ਬਰੇਟਾ, ਨਾਜ਼ਰ ਸਿੰਘ ਬਰੇਟਾ, ਰੂਪ ਸਿੰਘ ਬਰੇਟਾ, ਬਿੰਦਰ ਸਿੰਘ ਚੱਕ ਅਲੀਸ਼ੇਰ, ਜਗਤਾਰ ਸਿੰਘ ਜੁਗਲਾਨ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਅਕਾਲੀ ਆਗੂਆਂ ਤੇ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਦੂਜੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।