29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਅਕਾਲੀ ਆਗੂਆਂ ਤੇ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ ਮਨਾਇਆ

ਅਜੀਤ ਡੈਸਕ 10-07-2026

ਬੁਢਲਾਡਾ, 9 ਜੂਨ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਬੰਧਿਤ ਹਲਕਾ ਬੁਢਲਾਡਾ ਦੇ ਆਗੂਆਂ ਤੇ ਵਰਕਰਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ ਮਨਾਇਆ ਗਿਆ। ਸਥਾਨਕ ਸ਼ਹਿਰ ਦੇ ਪ੍ਰੀਤ ਪੈਲੇਸ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੀਰੋਕੇ, ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ, ਸਾਬਕਾ ਚੇਅਰਮੈਨ ਬੱਲਮ ਸਿੰਘ ਕਲੀਪੁਰ, ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਜਥੇਦਾਰ ਹਰਮੇਲ ਸਿੰਘ ਕਲੀਪੁਰ ਅਤੇ ਇਸਤਰੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਪ੍ਰਧਾਨ ਸੁਖਵਿੰਦਰ ਕੌਰ ਸੁੱਖੀ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੂਰਅੰਦੇਸ਼ੀ ਲੀਡਰ ਹਨ, ਜਿਨ੍ਹਾਂ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਦੇ ਚੌਤਰਫੇ ਵਿਕਾਸ ਲਈ ਸਿਰ ਤੋੜ ਯਤਨ ਕੀਤੇ, ਜਿਸ ਸਦਕਾ ਬਿਜਲੀ ਦੀ ਪੈਦਾਵਾਰ ਲਈ ਨਵੇਂ ਥਰਮਲ ਪਲਾਂਟ ਲਗਾਉਣ, ਸਮੁੱਚੇ ਰਾਜ ’ਚ ਸੜਕਾਂ ਦਾ ਜਾਲ, ਓਵਰ ਬਰਿੱਜ, ਸੇਵਾ ਤੇ ਸੁਵਿਧਾ ਕੇਂਦਰ ਸਮੇਤ ਵੱਖ-ਵੱਖ ਸਰਕਾਰੀ ਅਦਾਰਿਆਂ ਲਈ ਨਵੀਆਂ ਇਮਾਰਤਾਂ ਬਣਵਾਈਆਂ। ਆਗੂਆਂ ਨੇ ਕਿਹਾ ਕਿ ਅਜਿਹੇ ਵਿਕਾਸ ਦੀ ਲਹਿਰ ਨੂੰ ਨਿਰੰਤਰ ਜਾਰੀ ਰੱਖਣ ਲਈ ਹੁਣ ਮੁੜ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾ ਕੇ ਆਪਣੀ ਤਾਕਤ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ, ਰੰਗੀ ਸਿੰਘ ਖਾਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਕੁੱਲਰੀਆਂ, ਮਿਲਖਾ ਸਿੰਘ ਮਲਕੋ, ਗੁਰਦੀਪ ਸਿੰਘ ਟੋਡਰਪੁਰ, ਜਥੇਦਾਰ ਨਛੱਤਰ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਜਥੇਦਾਰ ਤਾਰਾ ਸਿੰਘ ਬਿਰਦੀ, ਕਰਮਜੀਤ ਸਿੰਘ ਮਾਘੀ, ਜਥੇਦਾਰ ਮਹਿੰਦਰ ਸਿੰਘ ਸੈਦੇਵਾਲਾ, ਰਮਨਦੀਪ ਸਿੰਘ ਗੁੜੱਦੀ, ਮੈਨੇਜਰ ਕੁਲਵੰਤ ਸਿੰਘ ਦਲਿਓ, ਮਹਿਲ ਸਿੰਘ ਸੈਦੇਵਾਲਾ, ਸਾਬਕਾ ਕੌਂਸਲਰ ਗੁਰਵਿੰਦਰ ਸਿੰਘ ਸੋਨੂੰ, ਸੁਰਜੀਤ ਸਿੰਘ ਟੀਟਾ, ਛਿੰਦਰਪਾਲ ਸਿੰਘ ਛਿੰਦੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਵਲੋਂ ਐੱਲ.ਏ.ਡੀ.ਸੀ. ’ਚੋਂ ਅਸਤੀਫ਼ਾ ਦੇਣ ਵਾਲੇ ਵਕੀਲ ਦਾ ਸਨਮਾਨ ਅਗਲੀ ਖ਼ਬਰ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਨਾਇਬ ਤਹਿਸੀਲਦਾਰ ਬਰੇਟਾ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।