30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਬੁਢਲਾਡਾ ਹਲਕੇ ਦੇ 3 ਅਧਿਆਪਕਾਂ ਵਲੋਂ ਸਭ ਤੋਂ ਪਹਿਲਾਂ ਮੁਕੰਮਲ ਐੱਸ.ਆਈ.ਆਰ. ਪ੍ਰਕਿਰਿਆ

ਅਜੀਤ ਡੈਸਕ 10-07-2026

ਬੁਢਲਾਡਾ, 9 ਜੁਲਾਈ (ਸਵਰਨ ਸਿੰਘ ਰਾਹੀ)- ਚੋਣ ਕਮਿਸ਼ਨ ਪੰਜਾਬ ਵਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਹਲਕਾ ਬੁਢਲਾਡਾ ਦੇ ਤਿੰਨ ਬੂਥ ਲੈਵਲ ਅਫ਼ਸਰਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਮਾਨਸਾ ‘ਚ ਲਗਾਤਾਰ ਪਹਿਲਾ ਦੂਜਾ ਤੇ ਤੀਜਾ ਜਦਕਿ ਪੂਰੇ ਪੰਜਾਬ ‘ਚੋਂ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ ਹੈ। ਚੋਣ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ ਨੇ ਇਸ ਪ੍ਰਾਪਤੀ ਲਈ ਬੂਥ ਲੈਵਲ ਅਫ਼ਸਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਤਿੰਨੋ ਅਧਿਆਪਕਾਂ ਨੇ ਆਪਣੀ ਇਮਾਨਦਾਰੀ, ਸਮਰਪਣ ਅਤੇ ਮਿਹਨਤ ਨਾਲ ਐਸ. ਆਈ. ਆਰ. ਨੂੰ ਸਫਲ ਬਣਾਉਣ ‘ਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਚੋਣ ਕਾਨੂੰਗੋ ਅਮਰਨਾਥ ਨੇ ਦੱਸਿਆ ਕਿ ਰਾਜਿੰਦਰ ਸਿੰਘ ਰਾਜੂ ਅਤੇ ਗੁਰਦੀਪ ਸਿੰਘ ਨੇ ਪਿੰਡ ਮੰਘਾਣੀਆਂ ਦੇ ਬੂਥ ਲੈਵਲ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਕੇ ਇਹ ਪ੍ਰਾਪਤੀ ਕੀਤੀ ਹੈ ਜਦਕਿ ਪ੍ਰਗਟ ਸਿੰਘ ਬੀ. ਐਲ. ਓ. ਰਿਉਂਦ ਕਲਾਂ ਨੇ ਵੀ ਆਪਣੇ ਕੁੱਲ ਫਾਰਮਾਂ ਨੂੰ ਆਨਲਾਈਨ ਕਰ ਕੇ ਜ਼ਿਲ੍ਹਾ ਮਾਨਸਾ ‘ਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰ ਕੇ ਸਮੁੱਚੇ ਬੁਢਲਾਡਾ ਹਲਕੇ ਦਾ ਮਾਣ ਵਧਾਇਆ ਹੈ। ਇਸ ਮੌਕੇ ਜਸਪਾਲ ਕੁਮਾਰ ਸੁਪਰਡੈਂਟ, ਸ਼ਸ਼ੀ ਕਾਂਤ, ਜਸਪ੍ਰੀਤ ਸਿੰਘ, ਮਨੋਜ ਕੁਮਾਰ ਡਾਟਾ ਐਂਟਰੀ ਆਪਰੇਟਰ, ਸਚਿਨ ਸਿੰਗਲਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਬ ਇੰਸਪੈਕਟਰ ਮਹਿਲਾ ਸਾਥੀ ਸਮੇਤ 300 ਗ੍ਰਾਮ ਹੈਰੋਇਨ ਅਤੇ 1.27 ਲੱਖ ਦੀ ਡਰੱਗ ਮਨੀ ਸਮੇਤ ਕਾਬੂ ਅਗਲੀ ਖ਼ਬਰ ਬੋਹਾ ਖੇਤਰ ਦੇ ਨਹਿਰੀ ਮੋਘੇ ਸਹੀ ਨਾ ਹੋਣ ਕਾਰਨ ਕਿਸਾਨਾਂ ਦਾ ਪਾਣੀ ਰੁਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।