02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਮਿਡ-ਡੇ-ਮੀਲ ਤੇ ਸਫ਼ਾਈ ਵਰਕਰ ਯੂਨੀਅਨ ਆਜ਼ਾਦ ਵਲੋਂ ਰੋਸ ਧਰਨਾ

ਅਜੀਤ ਡੈਸਕ 12-07-2026

ਪੰਜਾਬ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼
ਮਾਨਸਾ, 11 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਮਿਡ-ਡੇ-ਮੀਲ ਤੇ ਸਫ਼ਾਈ ਵਰਕਰ ਯੂਨੀਅਨ ਆਜ਼ਾਦ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ। ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪ ਸਰਕਾਰ ਨੇ ਵੀ ਮਿਡ ਡੇ-ਮੀਲ ਬੀਬੀਆਂ ਨੂੰ ਇਨਸਾਫ਼ ਨਹੀਂ ਦਿੱਤਾ, ਜਿਸ ਕਾਰਨ ਪ੍ਰਾਈਵੇਟ ਅਦਾਰਿਆਂ ਦੀ ਤਰ੍ਹਾਂ ਸਰਕਾਰੀ ਸਕੂਲਾਂ ‘ਚ ਵੀ ਕੁੱਕ ਬੀਬੀਆਂ ਨੂੰ ਪੂਰੀ ਮਜ਼ਦੂਰੀ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ‘ਚ ਕੰਮ ਕਰਦੇ ਵਰਕਰਾਂ ਨੂੰ ਮਿਲਦੀ ਤਨਖ਼ਾਹ ਨਾਲ ਇਕ ਸਮੇਂ ਦੀ ਰੋਟੀ ਵੀ ਨਹੀਂ ਖਾਦੀ ਜਾ ਸਕਦੀ। ਮਿਡ-ਡੇ-ਮੀਲ ਤੇ ਸਫ਼ਾਈ ਵਰਕਰ ਯੂਨੀਅਨ ਆਜ਼ਾਦ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਬੋਹਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਪ ਸਰਕਾਰ ਨੇ ਕੁੱਕ ਬੀਬੀਆਂ ਨੂੰ 8 ਹਜ਼ਾਰ ਰੁਪਏ ਤਨਖ਼ਾਹ ਦੇਣ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਲਾਗੂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੁੱਕ ਬੀਬੀਆਂ ਦੇ ਹੱਕਾਂ ਦੀ ਪ੍ਰਾਪਤੀ ਲਈ ਅੰਦੋਲਨ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਧਰਨੇ ਨੂੰ ਨਿੱਕਾ ਸਿੰਘ ਬਹਾਦਰਪੁਰ, ਜਸਵਿੰਦਰ ਕੌਰ ਗਾਮੀਵਾਲਾ, ਨਸੀਬ ਕੌਰ ਪੇਰੋਂ, ਰੋਸ਼ਨੀ ਕੌਰ ਦਿਆਲਪੁਰਾ ਆਦਿ ਨੇ ਸੰਬੋਧਨ ਕੀਤਾ।

ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਐਸ.ਆਈ.ਆਰ. ਸੰਬੰਧੀ ਜ਼ਿਲ੍ਹੇ ’ਚ ਲੱਗੇ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਨੌਜਵਾਨਾਂ ਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਸ਼੍ਰੋਮਣੀ ਗੁਰਦੁਆਰਾ ਕਮੇਟੀ ਕਾਰਜਸ਼ੀਲ-ਹਰਜਿੰਦਰ ਸਿੰਘ ਧਾਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।