02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਵੋਟਰ ਸੂਚੀਆਂ ਦੀ ਐਸ.ਆਈ.ਆਰ. ਸੰਬੰਧੀ ਜ਼ਿਲ੍ਹੇ ’ਚ ਲੱਗੇ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਅਜੀਤ ਡੈਸਕ 12-07-2026

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਰਦੂਲਗੜ੍ਹ ਦੇ ਪੋਲਿੰਗ ਬੂਥਾਂ ਦਾ ਜਾਇਜ਼ਾ
ਮਾਨਸਾ/ਸਰਦੂਲਗੜ੍ਹ, 11 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ/ਜੀ. ਐਮ. ਅਰੋੜਾ)- ਵੋਟਰ ਸੂਚੀਆਂ ਦੀ ਐਸ.ਆਈ.ਆਰ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਕੈਂਪਾਂ ਦੇ ਪਹਿਲੇ ਦਿਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਨੇ ਸਰਦੂਲਗੜ੍ਹ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਉਚੇਚਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਬੂਥ ਲੈਵਲ ਅਫ਼ਸਰਾਂ ਵੱਲੋਂ ਗਣਨਾ ਫਾਰਮਾਂ ਨੂੰ ਭਰਵਾਉਣ ਅਤੇ ਯੋਗ ਵੋਟਰਾਂ ਤੋਂ ਪ੍ਰਾਪਤ ਹੋਏ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਐਸ. ਆਈ. ਆਰ. ਦੌਰਾਨ ਹੁਣ ਤੱਕ ਮਾਨਸਾ ਹਲਕੇ ‘ਚ 50 ਪ੍ਰਤੀਸ਼ਤ, ਬੁਢਲਾਡਾ ਵਿਖੇ 54.83 ਅਤੇ ਸਰਦੂਲਗੜ੍ਹ ਵਿਖੇ 54.05 ਪ੍ਰਤੀਸ਼ਤ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਬੀ.ਐਲ.ਓਜ਼ ਨੂੰ ਡਿਜੀਟਾਈਜੇਸ਼ਨ ਦੇ ਕੰਮ ‘ਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ ਤਾਂ ਜੋ ਟੀਚਿਆਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾ ਸਕੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਲੋਕਾਂ ਨੂੰ ਭਰਨ ਲਈ ਸੌਂਪੇ ਗਏ ਗਣਨਾ ਫਾਰਮ ਤੇਜ਼ੀ ਨਾਲ ਜਮਾਂ ਕਰਵਾਏ ਜਾਣ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਵੋਟਰ ਗਣਨਾ ਫਾਰਮ ਭਰਨ ਜਾਂ ਜਮਾਂ ਕਰਵਾਉਣ ਤੋਂ ਰਹਿ ਗਏ ਹਨ, 12 ਜੁਲਾਈ ਨੂੰ ਵੀ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਪੂਰਾ ਲਾਭ ਉਠਾ ਸਕਦੇ ਹਨ।

ਪਿਛਲੀ ਖ਼ਬਰ ਸਿੰਘਪੁਰੀਆ ਮਿਸਲ ਦੇ ਸਰਦਾਰ, ਨਵਾਬ ਕਪੂਰ ਸਿੰਘ ਦੀ ਅਣਕਹੀ ਕਹਾਣੀ ਅਗਲੀ ਖ਼ਬਰ ਮਿਡ-ਡੇ-ਮੀਲ ਤੇ ਸਫ਼ਾਈ ਵਰਕਰ ਯੂਨੀਅਨ ਆਜ਼ਾਦ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।