02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕਿਸਾਨਾਂ ਦੀ ਇੰਚ ਜ਼ਮੀਨ ’ਤੇ ਵੀ ਸਰਕਾਰ ਦਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ-ਆਗੂ

ਅਜੀਤ ਡੈਸਕ 12-07-2026

ਮਾਨਸਾ, 11 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕੱਤਰਤਾ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ। ਸੂਬਾ ਅਨੁਸ਼ਾਸਨੀ ਕਮੇਟੀ ਪੰਜਾਬ ਦੇ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕੇ ਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਾਗੋਵਾਲ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਚੱਲ ਕੇ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਜਾ ਰਹੀ ਹੈ, ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸੇ ਲੜੀ ‘ਚ ਥੋੜ੍ਹਾ ਜਿਹਾ ਬਦਲਾਅ ਕਰ ਕੇ ਜੋ ਲੈਂਡ ਪੂਲਿੰਗ ਪਾਲਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਮੁੜ ਲਾਗੂ ਕਰਨ ਦੀ ਕੋਸ਼ਿਸ਼ ਹੈ। ਜਥੇਬੰਦੀ ਨੇ ਐਲਾਨ ਕੀਤਾ ਕਿ ਕਿਸਾਨਾਂ ਦੀ ਇੰਚ ਜ਼ਮੀਨ ‘ਤੇ ਵੀ ਸਰਕਾਰ ਦਾ ਕਬਜਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ 1984 ਤੋਂ 1995 ਤੱਕ ਦੇ ਪੰਜਾਬ ਦੇ ਕਾਲੇ ਦੌਰ ਦੁਖਾਂਤ ਨੂੰ ਸੱਚੇ ਤੱਥਾਂ ‘ਤੇ ਆਧਾਰਿਤ ਦਰਸਾਉਂਦੀ ਪੰਜਾਬੀ ਫ਼ਿਲਮ ‘ਸਤਲੁਜ’ ‘ਤੇ ਕੇਂਦਰ ਸਰਕਾਰ ਵਲੋਂ ਲਗਾਈ ਪਾਬੰਦੀ ਤੁਰੰਤ ਹਟਾਈ ਜਾਵੇ। ਇਸ ਮੌਕੇ ਹਰਦੇਵ ਸਿੰਘ ਕੋਟਧਰਮੂ, ਸ਼ਿੰਗਾਰਾ ਸਿੰਘ ਦੋਦੜਾ, ਅਵਤਾਰ ਸਿੰਘ ਰੱਲਾ, ਨਾਜਰ ਸਿੰਘ ਖਿਆਲਾ, ਮਹਿੰਦਰ ਸਿੰਘ ਦਲੇਲ ਸਿੰਘ ਵਾਲਾ, ਬਾਬੂ ਸਿੰਘ ਧਿੰਗੜ, ਮਹਿੰਦਰ ਸਿੰਘ ਗੁੜੱਦੀ, ਜੱਗਰ ਸਿੰਘ ਰਾਏਪੁਰ, ਬਲਰਾਜ ਸਿੰਘ ਗਾਗੋਵਾਲ, ਸਰਦੂਲ ਸਿੰਘ ਖਿਆਲਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਗਰਮੀ ਤੋਂ ਪੀੜਤ ਦੋ ਵਿਅਕਤੀ ਹਸਪਤਾਲ ਦਾਖ਼ਲ ਅਗਲੀ ਖ਼ਬਰ ਸਿੰਘਪੁਰੀਆ ਮਿਸਲ ਦੇ ਸਰਦਾਰ, ਨਵਾਬ ਕਪੂਰ ਸਿੰਘ ਦੀ ਅਣਕਹੀ ਕਹਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।