03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਆਮ ਆਦਮੀ ਕਲੀਨਿਕ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਅਜੀਤ ਡੈਸਕ 12-07-2026

ਮਾਨਸਾ, 11 ਜੁਲਾਈ (ਵਿ.ਪ੍ਰਤੀ.)- ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕ ਵਿਖੇ ‘ਜਦੋਂ ਬੱਚਿਆਂ ਵਿਚ ਹੋਵੇ ਸਹੀ ਅੰਤਰਾਲ ਪਰਿਵਾਰ ਹੋਵੇ ਤੰਦਰੁਸਤ ਅਤੇ ਖ਼ੁਸ਼ਹਾਲ’ ਥੀਮ ਤਹਿਤ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਅਧਿਕਾਰੀਆਂ, ਕਰਮਚਾਰੀਆਂ ਵਲੋਂ ਲੋਕਾਂ ਨੂੰ ਵਧਦੀ ਆਬਾਦੀ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਮੀਨੀ ਪੱਧਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਬਰਾੜ ਨੇ ਕਿਹਾ ਕਿ ਵਧਦੀ ਹੋਈ ਆਬਾਦੀ ‘ਤੇ ਕਾਬੂ ਪਾਉਣ ਲਈ ਸਾਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਡਾ. ਬਲਜੀਤ ਕੌਰ, ਰਮਨਦੀਪ ਕੌਰ, ਡਾ. ਖੁਸ਼ਵਿੰਦਰ ਕੌਰ, ਸਿੱਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ, ਪ੍ਰਤਾਪ ਸਿੰਘ, ਅਵਤਾਰ ਸਿੰਘ, ਸਹਾਇਕ ਸੂਚਨਾ ਅਫ਼ਸਰ ਤਿ੍ਲੋਕ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਦਾ ਮੰਦਾ ਹਾਲ ਅਗਲੀ ਖ਼ਬਰ 'ਨਿਕੰਮੇ ਪੁੱਤ' ਤੋਂ ਖਰਬਪਤੀ ਬਣਨ ਤੀਕ ਐਲਨ ਮਸਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।