02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਮਗਨਰੇਗਾ ਕਰਮਚਾਰੀਆਂ ਦੀ ਹੜਤਾਲ 42ਵੇਂ ਦਿਨ ’ਚ ਸ਼ਾਮਿਲ

ਅਜੀਤ ਡੈਸਕ 14-07-2026

ਮਾਨਸਾ, 13 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਹੜਤਾਲ ਲਗਾਤਾਰ ਜਾਰੀ ਹੈ। ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸ਼ੁਭਰੀਤ ਸਿੰਘ ਖਿਆਲਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਵਲੋਂ ਮਗਨਰੇਗਾ ਕਰਮਚਾਰੀਆਂ ਨਾਲ ਵਾਰ-ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਇਹ ਭਰੋਸਿਆਂ ਅਤੇ ਟਾਲ-ਮਟੋਲ ਤੱਕ ਹੀ ਸੀਮਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ 42 ਦਿਨਾਂ ਤੋਂ ਕੰਮਕਾਜ ਠੱਪ ਰੱਖ ਕੇ ਸੰਘਰਸ਼ ਦੇ ਰਾਹ ਪਏ ਹੋਏ ਹਨ ਪਰ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ 7-8 ਮਹੀਨਿਆਂ ਤੋਂ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੇ ਨਾਲ ਹੀ 17-18 ਸਾਲਾਂ ਤੋਂ ਪੰਚਾਇਤ ਵਿਭਾਗ ‘ਚ ਨਿਰੰਤਰ ਸੇਵਾਵਾਂ ਨਿਭਾਅ ਰਹੇ ਮਗਨਰੇਗਾ ਕਰਮਚਾਰੀਆਂ ਨੂੰ ਵਿਭਾਗ ‘ਚ ਮਰਜ਼ ਕਰ ਕੇ ਪੱਕਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ 15 ਜੁਲਾਈ ਨੂੰ ਪੰਚਾਇਤ ਮੰਤਰੀ ਪੰਜਾਬ ਦੀ ਖੰਨਾ ਵਿਖੇ ਰਿਹਾਇਸ਼ ਦਾ ਸ਼ਾਂਤਮਈ ਘਿਰਾਓ ਕੀਤਾ ਜਾਵੇਗਾ। ਧਰਨੇ ਨੂੰ ਰਘਵੀਰ ਸਿੰਘ, ਰਾਜਪਾਲ ਕੌਰ, ਏ.ਪੀ.ਓ. ਗੁਰਵਿੰਦਰ ਸਿੰਘ ਭੀਖੀ ਆਦਿ ਨੇ ਸੰਬੋਧਨ ਕੀਤਾ।

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਮਨਾਈ ਅਗਲੀ ਖ਼ਬਰ ਸਮਾਓਂ ਦੇ ਕਿਸਾਨਾਂ ਵਲੋਂ ਟੁੱਟੀ ਖਾਲ ’ਚ ਪਾਈਪਲਾਈਨ ਵਿਛਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।