03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਮਨਾਈ

ਅਜੀਤ ਡੈਸਕ 14-07-2026

ਮਾਨਸਾ, 13 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਜਥੇਬੰਦੀ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਅਤੇ ਉਨ੍ਹਾਂ ਦੀ ਪਤਨੀ ਦੀ 16ਵੀਂ ਬਰਸੀ ਬਾਬਾ ਸਿੱਧ ਭੇਇ ਗੁਰੂ ਘਰ ਕੋਟਲੱਲੂ ਵਿਖੇ ਮਨਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਤੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਬਲਕਾਰ ਸਿੰਘ ਡਕੌਂਦਾ ਛੋਟੀ ਕਿਸਾਨੀ ਦੇ ਨਾਲ-ਨਾਲ ਡਾਕਟਰੀ ਦਾ ਕੰਮ ਵੀ ਕਰਦੇ ਸਨ ਅਤੇ ਹਾਸ਼ੀਏ ’ਤੇ ਧੱਕੇ ਲੋਕਾਂ ਦੀ ਸੇਵਾ ਕਰਨ ’ਚ ਉਨ੍ਹਾਂ ਅਹਿਮ ਹਿੱਸਾ ਪਾਇਆ। ਜਥੇਬੰਦੀ ਵਲੋਂ ਉਨ੍ਹਾਂ ਦੇ ਸਤਿਕਾਰ ’ਚ ਭਾਰਤੀ ਕਿਸਾਨ ਯੂਨੀਅਨ ਤੋਂ ਬਦਲ ਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਰੱਖਿਆ ਗਿਆ। ਬੁਰਜ ਗਿੱਲ ਨੇ ਕਿਹਾ ਕਿ ‘ਸਤਲੁਜ’ ਫ਼ਿਲਮ ਸਰਕਾਰਾਂ ਤੋਂ ਬਰਦਾਸ਼ਤ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਅਸੀਂ ਇਸ ਫ਼ਿਲਮ ਦੇ ਹੱਕ ਦੇ ’ਚ ਹਾਂ ਅਤੇ ਇਹ ਫ਼ਿਲਮ ਸਾਰੇ ਪਿੰਡਾਂ ’ਚ ਦਿਖਾਉਣੀ ਚਾਹੀਦੀ ਹੈ। ਇਸ ਮੌਕੇ ਲਛਮਣ ਸਿੰਘ ਚੱਕ ਅਲੀਸ਼ੇਰ, ਮਨਜੀਤ ਸਿੰਘ ਉੱਲਕ, ਰਾਜ ਸਿੰਘ ਅਕਲੀਆ, ਹਰਦੇਵ ਸਿੰਘ, ਸੁਖਵਿੰਦਰ ਸਿੰਘ, ਜਗਰਾਜ ਸਿੰਘ ਅਹਿਮਦਪੁਰ, ਕੁਲਵਿੰਦਰ ਸਿੰਘ, ਸ਼ਿੰਦਰਪਾਲ ਕੌਰ, ਕੁਲਵਿੰਦਰ ਕੌਰ, ਸੁਖਦੇਵ ਸਿੰਘ, ਕੁਲਦੀਪ ਸਿੰਘ ਚਹਿਲਾਂਵਾਲੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਵੋਕੇਸ਼ਨਲ ਕੋਰਸਾਂ ਦੇ ਵਿਦਿਆਰਥੀਆਂ ਲਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਦੀ ਹੜਤਾਲ 42ਵੇਂ ਦਿਨ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।