03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸੀਵਰੇਜ ਦੇ ਗੰਦੇ ਪਾਣੀ ਤੋਂ ਮੁਹੱਲਾ ਵਾਸੀ ਹੋਏ ਪ੍ਰੇਸ਼ਾਨ

ਅਜੀਤ ਡੈਸਕ 14-07-2026

ਬਰੇਟਾ, 13 ਜੁਲਾਈ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 1 ਮੁਹੱਲਾ ਗੁਰੂ ਨਾਨਕ ਕਾਲੋਨੀ ਨਜ਼ਦੀਕ ਕਈ ਮਹੀਨਿਆਂ ਤੋਂ ਸੀਵਰੇਜ ਦੀ ਲੀਕੇਜ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੰਦਾ ਪਾਣੀ ਗਲੀਆਂ ’ਤੇ ਖੜ੍ਹਾ ਰਹਿਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਮੁਹੱਲੇ ’ਚ ਬਦਬੂ ਫੈਲਣ ਨਾਲ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਇਸ ਸੰਬੰਧੀ ਮੁਹੱਲਾ ਵਾਸੀ ਜਸਵੀਰ ਸਿੰਘ ਜੱਸੀ, ਅਜੈ ਕੁਮਾਰ, ਵਿਪਨ ਕੁਮਾਰ ਤੇ ਗੁਰਮੇਲ ਸਿੰਘ ਦਾ ਕਹਿਣਾ ਹੈ ਕਿ ਕਈ ਵਾਰ ਸਬੰਧਿਤ ਵਿਭਾਗ ਨੂੰ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਪਰ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ’ਚ ਹਾਲਾਤ ਹੋਰ ਵੀ ਖ਼ਰਾਬ ਹੋ ਜਾਂਦੇ ਹਨ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ। ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਦੀ ਲੀਕੇਜ ਨੂੰ ਤੁਰੰਤ ਠੀਕ ਕਰਵਾ ਕੇ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਦਿੱਤੀ ਜਾਵੇ।

ਪਿਛਲੀ ਖ਼ਬਰ ਵਿਧਾਇਕ ਡਾ. ਵਿਜੇ ਸਿੰਗਲਾ ਵਲੋਂ ਪਿੰਡਾਂ ’ਚ ਲੋਕ ਮਿਲਣੀਆਂ, ‘ਰੰਗਲਾ ਪੰਜਾਬ ਸਕੀਮ’ ਤਹਿਤ ਗਰਾਂਟਾਂ ਜਾਰੀ ਕੀਤੀਆਂ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਵੋਕੇਸ਼ਨਲ ਕੋਰਸਾਂ ਦੇ ਵਿਦਿਆਰਥੀਆਂ ਲਈ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।