03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਿਜੀਲੈਂਸ ਬਿਊਰੋ ਵਲੋਂ 8 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਅਜੀਤ ਡੈਸਕ 15-07-2026

ਮਾਨਸਾ, 14 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਵਿਜੀਲੈਂਸ ਬਿਊਰੋ ਮਾਨਸਾ ਦੀ ਟੀਮ ਨੇ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕਾ. ਬੂਟਾ ਸਿੰਘ ਵਾਲੀ ਗਲੀ ਕਚਹਿਰੀ ਰੋਡ ਮਾਨਸਾ ਹਾਲ ਆਬਾਦ ਨੇੜੇ ਗਿੱਲ ਪੈਟਰੋਲ ਪੰਪ ਮਾਨਸਾ ਖ਼ੁਰਦ ਨੇ ਵਿਭਾਗ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਪਤਨੀ ਰੁਪਿੰਦਰ ਕੌਰ ਦੇ ਨਾਂਅ ‘ਤੇ 4 ਕਨਾਲ਼ਾਂ ਜ਼ਮੀਨ ਮਾਨਸਾ ਖ਼ੁਰਦ ਵਿਖੇ ਖ਼ਰੀਦ ਕੀਤੀ ਗਈ ਹੈ, ਜਿਸ ਦਾ ਤਬਾਦਲਾ ਉਸ ਨੇ ਐਡਵੋਕੇਟ ਗੁਰਨੀਸ਼ ਸਿੰਘ ਮਾਨਸ਼ਾਹੀਆ ਨਾਲ ਆਪਸੀ ਸਹਿਮਤੀ ਨਾਲ ਕੀਤਾ ਸੀ। ਤਬਾਦਲੇ ਦਾ ਇੰਤਕਾਲ ਦਰਜ ਕਰਵਾਉਣ ਲਈ ਹਲਕਾ ਪਟਵਾਰੀ ਹਿਤੇਸ਼ ਕੁਮਾਰ ਨਾਲ ਸੰਪਰਕ ਕੀਤਾ, ਜਿਸ ਨੇ ਇਸ ਕੰਮ ਬਦਲੇ 25 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਦੀ ਸ਼ਿਕਾਇਤ ਚੌਕਸੀ ਵਿਭਾਗ ਨੂੰ ਕੀਤੀ ਗਈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਟੀਮ ਨੇ ਅੱਠ ਹਜ਼ਾਰ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਸਰਕਾਰੀ ਗਵਾਹ ਵਰਿੰਦਰ ਕੁਮਾਰ ਸਹਾਇਕ ਖੋਜ ਅਫ਼ਸਰ ਦਫ਼ਤਰ ਉਪ ਅਰਥ ਤੇ ਅੰਕੜਾ ਸਲਾਹਕਾਰ, ਪ੍ਰਭਦਿਆਲ ਸਿੰਘ ਮੱਛੀ ਪਾਲਣ ਅਫ਼ਸਰ ਮਾਨਸਾ ਦੀ ਹਾਜ਼ਰੀ ‘ਚ ਗ੍ਰਿਫ਼ਤਾਰ ਕਰ ਲਿਆ। ਕਥਿਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਮਾਮਲੇ ਦੀ ਅਗਲੀ ਤਫ਼ਤੀਸ਼ ਜਾਰੀ ਹੈ।

ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਕੇਂਦਰੀ ਗੁਜਰਾਤ ਯੂਨੀਵਰਸਿਟੀ ਵਲੋਂ ਅੱਠ ਰੋਜ਼ਾ ਓਰੀਐਨਟੇਸ਼ਨ ਪ੍ਰੋਗਰਾਮ ਅਗਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਕਿਸਾਨਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੀ ਰੋਕਥਾਮ ਸੰਬੰਧੀ ਸੁਝਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।