04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਆਧਾਰ ਕਾਰਡ ਨਵੇਂ ਬਣਾਉਣ ਅਤੇ ਅਪਡੇਟ ਕਰਨ ਲਈ ਵਿਸ਼ੇਸ਼ ਕੈਂਪ

ਅਜੀਤ ਡੈਸਕ 15-07-2026

ਰਾਮਾਂ ਮੰਡੀ, 14 ਜੁਲਾਈ (ਤਰਸੇਮ ਸਿੰਗਲਾ)–ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੀ ਖੱਜਲ-ਖੁਆਰੀ ਤੋਂ ਰਾਹਤ ਦਿਵਾਉਣ ਦੇ ਉਦੇਸ਼ ਨਾਲ ਹਲਕਾ ਵਿਧਾਇਕਾ ਅਤੇ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਕੌਂਸਲ ਪ੍ਰਧਾਨ ਰੁਚਿਕਾ ਗੋਇਲ ਅਤੇ ਬੰਟੀ ਗਰਗ ਪ੍ਰਧਾਨ ਰਾਮਾਂ ਬਲਾਕ ਸ਼ਹਿਰੀ ਦੀ ਅਗਵਾਈ ਹੇਠ ਅੱਜ ਸਥਾਨਕ ਸ੍ਰੀ ਗੀਤਾ ਭਵਨ ਵਿਖੇ ਅਧਾਰ ਕਾਰਡਾਂ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਨਵੇਂ ਅਧਾਰ ਕਾਰਡ ਬਣਾਉਣ, ਅਧਾਰ ਕਾਰਡਾਂ ਵਿਚ ਸੋਧ ਕਰਨ ਅਤੇ ਲੋੜੀਂਦੇ ਵੇਰਵਿਆਂ ਨੂੰ ਅਪਡੇਟ ਕਰਨ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। 100 ਤੋਂ ਵੱਧ ਲੋਕਾਂ ਨੇ ਕੈਂਪ ਵਿਚ ਪਹੁੰਚ ਕੇ ਇਸ ਸਹੂਲਤ ਦਾ ਲਾਭ ਉਠਾਇਆ। ਲੋਕਾਂ ਨੇ ਅਜਿਹੇ ਲੋਕ-ਹਿਤੈਸ਼ੀ ਉਪਰਾਲੇ ਲਈ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ, ਅਧਾਰ ਕਾਰਡ ਸੇਵਾਵਾਂ ਪ੍ਰਦਾਨ ਕਰਨ ਵਾਲੇ ਕ੍ਰਮਚਾਰੀਆਂ , ਪ੍ਰਧਾਨ ਰੁਚਿਕਾ ਗੋਇਲ, ਬੰਟੀ ਗਰਗ ਅਤੇ ਰਵੀ ਚੌਹਾਨ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਕਾਂਗਰਸ ਪਾਰਟੀ ਬੀ.ਐੱਲ.ਏ. ਨਾਲ ਮੀਟਿੰਗ ਅਗਲੀ ਖ਼ਬਰ 8 ਜੁਲਾਈ ਤੋਂ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ, ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।