02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ਬਿਨਾਂ ਕੱਟ ਤੋਂ ਜਾਰੀ ਕਰਨ ਦੀ ਮੰਗ

ਅਜੀਤ ਡੈਸਕ 16-07-2026

ਮਾਨਸਾ, 15 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਕੇਂਦਰੀ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਗਈ ਹੈ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਬਿਨਾਂ ਕਿਸੇ ਕੱਟ ਤੋਂ ਜਾਰੀ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਅਮਿਤ ਸ਼ਾਹ ਨੂੰ ਭੇਜੇ ਮੰਗ ਪੱਤਰ ‘ਚ ਦਲ ਵਲੋਂ ਇਹ ਮੰਗ ਵੀ ਉਠਾਈ ਗਈ ਕਿ ਇਸ ਕੇਸ ਦੇ ਭਗੌੜੇ ਡੀ. ਐਸ. ਪੀ. ਜਸਪਾਲ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਨੇ ਅਣਪਛਾਤੀਆਂ ਲਾਸ਼ਾਂ ਲੱਭ ਕੇ ਬਹੁਤ ਵੱਡਾ ਕਾਰਜ ਕੀਤਾ ਸੀ ਪਰ ਸਮੇਂ ਦੀ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਵਲੋਂ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਬੱਪੀਆਣਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਪਰਮਜੀਤ ਸਿੰਘ ਭੀਖੀ, ਸਤਨਾਮ ਸਿੰਘ ਭਲਾਈਕੇ, ਮੈਨੇਜਰ ਭਰਭੂਰ ਸਿੰਘ ਬੁਢਲਾਡਾ, ਗੁਰਵਿੰਦਰ ਸਿੰਘ ਪਟਵਾਰੀ ਗੋਬਿੰਦਪੁਰਾ, ਜਗਸੀਰ ਸਿੰਘ ਜੱਗਾ, ਸੁਖਦੇਵ ਸਿੰਘ ਖਿਆਲਾ, ਰਜਿੰਦਰ ਸਿੰਘ ਰਾਜੀ, ਨਾਇਬ ਸਿੰਘ ਭਲਾਈਕੇ, ਹੈਰੀਪਾਲ ਸਿੰਘ ਚਹਿਲ ਭੀਖੀ, ਸੰਦੀਪ ਸਿੰਘ ਬੱਪੀਆਣਾ, ਬੰਟੀ ਸਿੰਘ ਢਿੱਲੋਂ ਖਾਰਾ, ਕਾਲਾ ਸਿੰਘ ਖਿਆਲਾ, ਐਡਵੋਕੇਟ ਅਮਨਦੀਪ ਸਿੰਘ ਭਲਾਈਕੇ, ਐਡਵੋਕੇਟ ਕੇਸਰ ਸਿੰਘ ਭੀਖੀ, ਐਡਵੋਕੇਟ ਇੰਦਰਜੀਤ ਸਿੰਘ ਮੱਕੜ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਦਲੇਲਵਾਲਾ ’ਚ ਅੱਗ ਲੱਗਣ ਨਾਲ ਰਿਕਾਰਡ ਸੜ ਕੇ ਸੁਆਹ ਅਗਲੀ ਖ਼ਬਰ ਚਾਂਦਪੁਰਾ ਕੋਲ ਘੱਗਰ ਦਰਿਆ ’ਚ ਹਿਮਾਚਲ ਦੀਆਂ ਪਹਾੜੀਆਂ ਦੇ ਪਾਣੀ ਨੇ ਦਿੱਤੀ ਦਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।