03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪਿੰਡ ਬੀਰੇਵਾਲਾ ਜੱਟਾਂ ’ਚ ਬੇਅਦਬੀ ਮਾਮਲੇ ਸੰਬੰਧੀ ਕਾਰਵਾਈ ਦੀ ਮੰਗ

ਅਜੀਤ ਡੈਸਕ 16-07-2026

ਝੁਨੀਰ, 15 ਜੁਲਾਈ (ਸੰਜੀਵ ਸਿੰਗਲਾ)- ਨੇੜਲੇ ਪਿੰਡ ਬੀਰੇਵਾਲਾ ਜੱਟਾਂ ਦੇ ਗੁਰਦੁਆਰਾ ਸਾਹਿਬ ’ਚ ਕਈ ਮਹੀਨੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਕੋਈ ਕਾਰਵਾਈ ਨਾ ਹੋਣ ਕਾਰਨ ਪਿੰਡ ਵਾਸੀਆਂ ’ਚ ਰੋਸ ਪਾਇਆ ਜਾ ਰਿਹਾ ਹੈ । ਇਕੱਠੇ ਹੋਏ ਪਿੰਡ ਦੇ ਲੋਕਾਂ ਤੇ ਨਿਹੰਗ ਸਿੰਘਾਂ ਦੀ ਹਾਜ਼ਰੀ ’ਚ ਗ੍ਰੰਥੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ 2 ਮਹੀਨੇ ਪਹਿਲਾਂ ਹੀ ਗੁਰੂ ਘਰ ’ਚ ਸੇਵਾ ਸੰਭਾਲੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਦੇਖਿਆ ਤਾਂ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ’ਤੇ ਅਪਸ਼ਬਦ ਲਿਖੇ ਹੋਏ ਸਨ। ਇਸ ਉਪਰੰਤ ਪੂਰੇ ਮਾਮਲੇ ਬਾਰੇ ਪਿੰਡ ਦੀ ਸੰਗਤ ਨੂੰ ਦੱਸਿਆ ਤਾਂ ਕਿ ਇਸ ਮਾਮਲੇ ’ਚ ਉਸ ’ਤੇ ਕੋਈ ਸ਼ੱਕ ਨਾ ਹੋਵੇ। ਸਰਪੰਚ ਰਿੱਕੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਬੇਅਦਬੀ ਦਾ ਅੱਜ ਹੀ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਇਹ ਅਪਸ਼ਬਦ ਕਈ ਮਹੀਨੇ ਪਹਿਲਾਂ ਲਿਖੇ ਗਏ ਸਨ, ਜਿਸ ਦੀ ਲੋਕਲ ਕਮੇਟੀ ਵਲੋਂ ਪਹਿਲਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਿਕਾਇਤ ਕਰ ਦਿੱਤੀ ਗਈ ਸੀ। ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਥਾਣਾ ਜੌੜਕੀਆਂ ਦੇ ਮੁਖੀ ਬਲਵੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ 30 ਨਸ਼ੀਲੀਆਂ ਗੋਲੀਆਂ ਤੇ 24 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਅਗਲੀ ਖ਼ਬਰ ਭੂਸ਼ਨ ਕੁਮਾਰ ਮੱਤੀ ਨੇ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।