08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਜ਼ਿਲ੍ਹੇ ’ਚ 16 ਨਵੇਂ ਸਪੈਸ਼ਲਿਸਟ ਡਾਕਟਰ ਕੀਤੇ ਇਮਪੈਨਲ

ਅਜੀਤ ਡੈਸਕ 17-07-2026

ਮਾਨਸਾ, 16 ਜੁਲਾਈ (ਵਿ.ਪ੍ਰਤੀ)- ਸਪੈਸ਼ਲਿਸਟ ਮੈਡੀਕਲ ਅਫ਼ਸਰਾਂ ਦੀ ਇੰਟਰਵਿਊ ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਰੱਖੀ ਗਈ ਸੀ। ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ 19 ਸਪੈਸ਼ਲਿਸਟ ਡਾਕਟਰਾਂ ਵਲੋਂ ਆਪਣੇ ਵੇਰਵੇ ਦਿੱਤੇ ਗਏ ਸਨ, ਜਿਨ੍ਹਾਂ ’ਚੋਂ ਕੁੱਲ 16 ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ 16 ਡਾਕਟਰਾਂ ’ਚੋਂ 8 ਸਿਵਲ ਹਸਪਤਾਲ ਮਾਨਸਾ, 4 ਸਬ ਡਵੀਜ਼ਨ ਹਸਪਤਾਲ ਬੁਢਲਾਡਾ, 2 ਸਬ ਡਵੀਜ਼ਨ ਹਸਪਤਾਲ ਸਰਦੂਲਗੜ੍ਹ ਅਤੇ 2 ਡਾਕਟਰ ਸੀ.ਐਚ.ਸੀ. ਖ਼ਿਆਲਾ ਕਲਾਂ ਵਿਖੇ ਇਮਪੈਨਲ ਕਰ ਕੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਡਿਪਟੀ ਮੈਡੀਕਲ ਕਮਿਸ਼ਨਰ ਮਯੰਕਜੋਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਜਿੱਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੈ ਕੁਮਾਰ, ਸੁਪਰਡੈਂਟ ਪ੍ਰਤਾਪ ਸਿੰਘ ਤੋਂ ਇਲਾਵਾ ਇਮਪੈਨਲ ਕੀਤੇ ਗਏ ਸਪੈਸ਼ਲਿਸਟ ਡਾਕਟਰ ਹਾਜ਼ਰ ਸਨ।

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਗੰਦਗੀ ਦੇ ਢੇਰਾਂ ਨੇ ਸ਼ਹਿਰ ਵਾਸੀ ਕੀਤੇ ਬੇਹਾਲ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਅਚਾਨਕ ਵਿਖੇ ‘ਬੂਟੇ ਲਗਾਓ’ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।