15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ

ਅਜੀਤ ਡੈਸਕ 19-07-2026
ਮਾਨਸਾ, 18 ਜੁਲਾਈ (ਵਿ.ਪ੍ਰਤੀ.)- ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਯੋਗ ਵੋਟਰਾਂ ਦੀ ਸਹੂਲਤ ਲਈ ਅਤੇ ਸੂਚੀਆਂ ਦੀ ਐਸ. ਆਰ. ਆਈ. ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ 19 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਮੁੜ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰ ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ‘ਤੇ ਹਾਜ਼ਰ ਰਹਿਣਗੇ। ਕੈਂਪ ਦੌਰਾਨ ਗਣਨਾ ਫਾਰਮਾਂ ਨੂੰ ਭਰਨ, ਇਕੱਠਾ ਕਰਨ ਅਤੇ ਡਿਜੀਟਾਈਜੇਸ਼ਨ ਪ੍ਰਕਿਰਿਆ ਨੂੰ ਅਮਲ ‘ਚ ਲਿਆਂਦਾ ਜਾਵੇਗਾ। ਉਨ੍ਹਾਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਸਬੰਧਿਤ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਕੇ ਕੈਂਪਾਂ ਦਾ ਲਾਭ ਉਠਾਉਣ।
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਲੋਂ ਨਗਰ ਕੌਂਸਲ ਪ੍ਰਧਾਨ ਦਾ ਸਨਮਾਨ ਅਗਲੀ ਖ਼ਬਰ ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ- ਅੱਕਾਂਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।