15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਲੋਂ ਨਗਰ ਕੌਂਸਲ ਪ੍ਰਧਾਨ ਦਾ ਸਨਮਾਨ

ਅਜੀਤ ਡੈਸਕ 19-07-2026
ਬੁਢਲਾਡਾ, 18 ਜੁਲਾਈ (ਸਵਰਨ ਸਿੰਘ ਰਾਹੀ)- ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬੁਢਲਾਡਾ ਦੀ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵਲੋਂ ਸਥਾਨਕ ਨਗਰ ਕੌਂਸਲ ਦੇ ਨਵਨਿਯੁਕਤ ਪ੍ਰਧਾਨ ਸਤਨਾਮ ਸਿੰਘ ਖਨਾਲੀਆ ਦਾ ਸਨਮਾਨ ਕੀਤਾ ਗਿਆ। ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਥੇਦਾਰ ਗਿਆਨ ਸਿੰਘ ਗਿੱਲ, ਸੀਨੀਅਰ ਮੈਂਬਰ ਐਡਵੋਕੇਟ ਮਹਿਲ ਸਿੰਘ ਸਸਪਾਲੀ, ਬਾਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਸੁਰਜੀਤ ਸਿੰਘ ਗਰੇਵਾਲ ਅਤੇ ਮਾ: ਕੁਲਵੰਤ ਸਿੰਘ ਨੇ ਕਿਹਾ ਕਿ ਇਸ ਵਿੱਦਿਅਕ ਸੰਸਥਾ ਲਈ ਮਾਣ ਵਾਲੀ ਗੱਲ ਹੈ ਕਿ ਨਵਨਿਯੁਕਤ ਪ੍ਰਧਾਨ ਸ: ਖਨਾਲੀਆ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕਮੇਟੀ ਦੇ ਵੀ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪ੍ਰਿੰਸੀਪਲ ਤੇ ਸਟਾਫ਼ ਵਲੋਂ ਵੀ ਖਨਾਲੀਆ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਸੁਰਜੀਤ ਸਿੰਘ, ਸਾਬਕਾ ਕੌਂਸਲਰ ਰਜਿੰਦਰ ਸਿੰਘ ਸੈਣੀ, ਡਾ. ਕਰਨੈਲ ਸਿੰਘ ਬੈਰਾਗੀ, ਬਲਵੀਰ ਸਿੰਘ ਬੱਤਰਾ, ਕਰਮਜੀਤ ਸਿੰਘ ਸਿੱਧੂ, ਐਡਵੋਕੇਟ ਸੁੰਦਰ ਸਿੰਘ ਗਿੱਲ, ਸੇਖੂ ਵਾਸੀਆ, ਸੁਰਿੰਦਰ ਸਿੰਘ ਭੋਲਾ, ਜਸਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਾਹਣ ਤੇ ਸ਼ਰਾਬ ਬਰਾਮਦ ਅਗਲੀ ਖ਼ਬਰ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।