15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਸਖ਼ਤੀ ਤੋਂ ਬਾਅਦ ਕਰੀਬ ਸਾਢੇ ਤਿੰਨ ਮਹੀਨੇ ਬਾਅਦ ਪੋਕਸੋ ਐਕਟ ਤਹਿਤ ਮਾਮਲਾ ਦਰਜ

ਅਜੀਤ ਡੈਸਕ 19-07-2026
ਬਠਿੰਡਾ, 18 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਕੈਨਾਲ ਥਾਣਾ ਖੇਤਰ ’ਚ ਇਕ ਨਾਬਾਲਗ ਲੜਕੀ ਨਾਲ ਕਥਿਤ ਛੇੜਛਾੜ ਅਤੇ ਦਲਿਤ ਪਰਿਵਾਰ ਨਾਲ ਕੁੱਟਮਾਰ ਦੇ ਮਾਮਲੇ ’ਚ ਕਰੀਬ ਸਾਢੇ ਤਿੰਨ ਮਹੀਨੇ ਬਾਅਦ ਪੁਲਿਸ ਨੇ ਪੋਕਸੋ ਐਕਟ ਸਮੇਤ ਵੱਖ-ਵੱਖ ਧਰਾਵਾ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਰਾਸ਼ਟਰੀ ਮਹਿਲਾ ਕਮਿਸ਼ਨ (ਐਨ.ਸੀ.ਡਬਲਯੂ) ਦੀ ਨਵੀਂ ਚੇਅਰਪਰਸ਼ਨ ਵਿਜਯਾ ਰਹਾਟਕਰ ਦੇ ਸਖਤ ਨਿਰਦੇਸਾਂ ਤੋਂ ਬਾਅਦ ਹੋਈ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ 31 ਮਾਰਚ 2026 ਨੂੰ ਬਠਿੰਡਾ ਉੱਚ ਅਧਿਕਾਰੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਸ਼ਿਕਾਇਤ ਕਰਤਾ ਅਨੁਸਾਰ ਮਾਰਚ ਮਹੀਨੇ ਜਦੋਂ ਉਹ ਪਤੀ-ਪਤਨੀ ਦੁਕਾਨ ’ਤੇ ਸਨ ਤਾਂ ਉਨ੍ਹਾਂ ਦੀ 14 ਸਾਲਾਂ ਦੀ ਧੀ ਨਾਲ ਇਕ ਗੁਆਂਢ ਵਿਚ ਰਹਿਣ ਵਾਲਾ ਵਿਅਕਤੀ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿਚ ਘਰ ਦਾ ਗੇਟ ਖੋਲ੍ਹ ਕੇ ਅੰਦਰ ਦਾਖਲ ਹੋ ਹੋਇਆ ਅਤੇ ਲੜਕੀ ਨਾਲ ਜਬਰ-ਦਸਤੀ ਛੇੜਛਾੜ ਕੀਤੀ ਦੋਸ਼ ਹੈ, ਕਿ ਉਸ ਨਾਲ ਜਬਰ ਜਿਨਾਹ ਦੀ ਕੋਸ਼ਿਸ ਕੀਤੀ। ਪਰਿਵਾਰ ਅਨੁਸਾਰ ਜਦੋਂ ਲੜਕੀ ਨੇ ਰੋਲਾ ਪਾਇਆ ਤਾਂ ਘਰ ਦੇ ਹੋਰ ਮੈਂਬਰ ਉਸ ਨੂੰ ਬਚਾਉਣ ਲਈ ਪਹੁੰਚੇ ਇਸ ਦੌਰਾਨ ਮੁਲਜ਼ਮ ਨੇ ਆਪਣੇ ਪੁੱੱਤਰਾਂ ਅਤੇ ਹੋਰ ਰਿਸਤੇਦਾਰਾਂ ਨੂੰ ਬੁਲਾ ਲਿਆ ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਪਰਿਵਾਰ ਅਨੁਸਾਰ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਤੁਰੰਤ ਪੁਲਿਸ ਕੋਲ ਦਰਜ ਕਰਵਾਈ ਗਈ ਸੀ। ਪਰ ਸ਼ਿਕਾਇਤ ’ਤੇ ਲੋੜੀਂਦੀ ਕਾਰਵਾਈ ਨਹੀਂ ਹੋਈ। ਆਖਿਰ ਉਨ੍ਹਾਂ ਨੇ ਰਾਸਟਰੀ ਮਹਿਲਾ ਕਮਿਸ਼ਨ ਦਾ ਦਰਵਾਜਾ ਖੜਕਾਇਆ। ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਚੇਅਰਪਰਸ਼ਨ ਵਲੋਂ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਸਾਬਕਾ ਅਕਾਲੀ ਕੌਂਸਲਰ ਮਹਿੰਦਰ ਸਿੰਘ ਸੋਹਲ ਦਾ ਦਿਹਾਂਤ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਨਰਮੇ ਦੇ ਕੀਟ ਪ੍ਰਬੰਧਨ ਸਬੰਧੀ ਮੁਹਿੰਮ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।