07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮਾਨਸਾ ਜ਼ਿਲ੍ਹੇ ’ਚ ਆਜ਼ਾਦੀ ਦਿਹਾੜਾ ਮਨਾਉਣ ਲਈ ਪ੍ਰਸ਼ਾਸਨ ਵਲੋਂ ਤਿਆਰੀਆਂ ਸ਼ੁਰੂ

ਅਜੀਤ ਡੈਸਕ 22-07-2026

ਮਾਨਸਾ, 21 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਆਜ਼ਾਦੀ ਦਿਹਾੜੇ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਰੂਪ ‘ਚ ਜੋਸ਼ੋ ਖਰੋਸ਼ ਅਤੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਥਾਨਕ ਬੱਚਤ ਭਵਨ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਪ੍ਰਬੰਧਾਂ ਨੂੰ ਆਪਸੀ ਤਾਲਮੇਲ ਨਾਲ ਸਮੇਂ ਸਿਰ ਨੇਪਰੇ ਚੜ੍ਹਾਇਆ ਜਾਵੇ ਅਤੇ ਪ੍ਰਬੰਧਾਂ ‘ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਦੇ ਮੱਦੇਨਜ਼ਰ ਮਾਨਸਾ ਸ਼ਹਿਰ ਦੇ ਨਾਲ-ਨਾਲ ਨਹਿਰੂ ਕਾਲਜ ਦੇ ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦੀ ਲਗਾਤਾਰ ਸਾਫ਼-ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ, ਐਸ. ਡੀ. ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸ. ਡੀ. ਐਮ. ਮਾਨਸਾ ਬਲਜੀਤ ਕੌਰ, ਐਸ. ਡੀ. ਐਮ. ਬੁਢਲਾਡਾ ਗੁਰਮੀਤ ਕੁਮਾਰ, ਐਸ. ਪੀ. ਸੰਦੀਪ ਸੰਧੂ, ਆਰ. ਟੀ. ਓ. ਚਰਨਜੋਤ ਸਿੰਘ ਵਾਲੀਆ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਉੱਡਤ ਸੀਟੂ ਦੇ ਜ਼ਿਲ੍ਹਾ ਕਨਵੀਨਰ ਰਾਮਾਨੰਦੀ ਤੇ ਰਣਜੀਤ ਕੌਰ ਬਰੇਟਾ ਕੋ-ਕਨਵੀਨਰ ਚੁਣੇ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਕੇਂਦਰ ਸਰਕਾਰ ਦੀਆਂ ਅਰਥੀਆਂ ਫ਼ੂਕ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।