03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫ਼ਾਈ ਕਾਮਿਆਂ ਵਲੋਂ ਬਰਨਾਲਾ ਦੇ ਡੀ.ਐੱਸ.ਪੀ. ਬੈਂਸ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ, ਹੜਤਾਲ 16ਵੇਂ ਦਿਨ ਵੀ ਜਾਰੀ

ਅਜੀਤ ਡੈਸਕ 24-07-2026

ਮਾਨਸਾ, 23 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸਫ਼ਾਈ ਕਾਮਿਆਂ ਦੀ ਹੜਤਾਲ 16ਵੇਂ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਸ਼ਹਿਰ ‘ਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ। ਭਾਵੇਂ ਪ੍ਰਸ਼ਾਸਨ ਆਪਣੇ ਪੱਧਰ ‘ਤੇ ਕੂੜੇ ਦੇ ਢੇਰ ਚੁਕਵਾਉਣ ਲਈ ਤਤਪਰ ਹੈ ਪਰ ਇਸ ਕਾਰਜ ‘ਚ ਸਫਲਤਾ ਨਹੀਂ ਮਿਲ ਰਹੀ। ਉੱਧਰ ਸਫ਼ਾਈ ਸੇਵਕ ਯੂਨੀਅਨ ਵਲੋਂ ਸਥਾਨਕ ਬਾਰਾਂ ਹੱਟਾਂ ਚੌਂਕ ਨੇੜੇ ਬਰਨਾਲਾ ਦੇ ਡੀ.ਐਸ. ਪੀ. ਸਤਵੀਰ ਸਿੰਘ ਬੈਂਸ ਦਾ ਪੁਤਲਾ ਸਾੜ ਕੇ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਡੀ.ਐਸ. ਪੀ. ਸਮੇਤ ਥਾਣੇਦਾਰ ਨੇ ਸੰਘਰਸ਼ਕਾਰੀ ਸਫ਼ਾਈ ਕਾਮਿਆਂ ‘ਤੇ ਬੇਰਹਿਮੀ ਨਾਲ ਤਸ਼ੱਦਦ ਕੀਤਾ, ਜੋ ਅਤੀ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਡੀ.ਐਸ.ਪੀ. ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਜਥੇਬੰਦੀ ਦੇ ਸੂਬਾ ਆਗੂ ਸੰਜੀਵ ਕੁਮਾਰ ਰੱਤੀ, ਸਥਾਨਕ ਇਕਾਈ ਦੇ ਪ੍ਰਧਾਨ ਪ੍ਰਵੀਨ ਕੁਮਾਰ ਨੇ ਆਖਿਆ ਕਿ ਪੰਜਾਬ ਸਰਕਾਰ ਤੇ ਵਿਭਾਗ ਦੇ ਅਧਿਕਾਰੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਣਬੁੱਝ ਅਣਗੌਲਿਆ ਕਰ ਰਹੇ ਹਨ, ਜਿਸ ਕਰ ਕੇ ਰੋਸ ਵਧਦਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਨਾਲ ਹੀ ਬਕਾਇਆ ਡੀ. ਏ. ਤੁਰੰਤ ਅਦਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ, ਮੁੱਖ ਸਲਾਹਕਾਰ ਮੁਕੇਸ਼ ਕੁਮਾਰ ਰੱਤੀ, ਮੁਨੀਸ਼ ਕੁਮਾਰ, ਵਿਨੋਦ ਕੁਮਾਰ ਚੇਤਨ, ਰਾਜ ਕੁਮਾਰ, ਜਤਿੰਦਰ ਕੁਮਾਰ ਅਠਵਾਲ, ਕਮਲੇਸ਼ ਦੇਵੀ, ਕ੍ਰਿਸ਼ਨਾ ਦੇਵੀ ਆਦਿ ਸਨ।

ਪਿਛਲੀ ਖ਼ਬਰ ਅਧਿਆਪਕਾਂ ਦੀ ਘਾਟ ਕਾਰਨ ਮਾਪਿਆਂ ਵਲੋਂ ਸਕੂਲ ਨੂੰ ਲਗਾਇਆ ਜਾਵੇਗਾ ਤਾਲਾ ਅਗਲੀ ਖ਼ਬਰ ਰੈਗੂਲਰ ਅਤੇ ਆਊਟਸੋਰ­ਸ ਮਿਊਂਸਪਲ ਕਾਮਿਆਂ ਵਲੋਂ ਅੱਜ ਤੋਂ ਕਲਮਛੋੜ ਹੜਤਾਲ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।