03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫ਼ਾਈ ਕਾਮਿਆਂ ’ਤੇ ਲਾਠੀਚਾਰਜ ਦੇ ਰੋਸ ਵਜੋਂ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 24-07-2026

ਭੀਖੀ, 23 ਜੁਲਾਈ (ਬਲਕਾਰ ਸਿੰਘ ਸਹੋਤਾ)- ਬਰਨਾਲਾ ਵਿਖੇ ਹੱਕੀ ਮੰਗਾਂ ਲਈ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਖ਼ਿਲਾਫ਼ ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਏਟਕ ਦੇ ਵਿਜੈ ਕੁਮਾਰ ਭੀਖੀ ਨੇ ਡੀ.ਐਸ.ਪੀ. ਬਰਨਾਲਾ ਵਲੋਂ ਕਰਮਚਾਰੀਆਂ ’ਤੇ ਢਾਹੇ ਅੰਨ੍ਹੇਵਾਹ ਤਸ਼ੱਦਦ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਅਜਿਹੀਆਂ ਕਾਰਵਾਈਆਂ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਡੀ.ਐਸ.ਪੀ. ਅਤੇ ਐਸ.ਐਚ.ਓ. ਬਰਨਾਲਾ ਸਮੇਤ ਤਸ਼ੱਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਲਿਬਰੇਸ਼ਨ ਦੇ ਰਾਜਵਿੰਦਰ ਸਿੰਘ ਰਾਣਾ, ਬਸਪਾ ਦੇ ਰਾਜਿੰਦਰ ਸਿੰਘ, ਸਫ਼ਾਈ ਸੇਵਕ ਯੂਨੀਅਨ ਦੇ ਇਕਾਈ ਪ੍ਰਧਾਨ ਵਿਨੋਦ, ਹਰਬੰਸ ਸਿੰਘ, ਬਣੀਆ ਰਾਮ, ਸ੍ਰੀ ਚੰਦ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਵਕੀਲਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ ਅਗਲੀ ਖ਼ਬਰ ਦਸਮੇਸ਼ ਸਕੂਲ ਦੇ ਕੈਡਿਟਾਂ ਦਾ ਐੱਨ. ਸੀ. ਸੀ. ਆਰਮੀ ਕੈਂਪ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।