04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਕੀਲਾਂ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ

ਅਜੀਤ ਡੈਸਕ 24-07-2026

ਬੁਢਲਾਡਾ, 23 ਜੁਲਾਈ (ਸਵਰਨ ਸਿੰਘ ਰਾਹੀ)- ਬਾਰ ਐਸੋਸੀਏਸ਼ਨ ਬੁਢਲਾਡਾ ਦੇ ਵਕੀਲਾਂ ਵਲੋਂ ਸ਼ੁਰੂ ਕੀਤੀ ਲਗਾਤਾਰ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ। ਅੱਜ ਬਾਰ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਧਾਲੀਵਾਲ, ਛਿੰਦਰਪਾਲ ਸਿੰਘ ਦਲਿਓ, ਬਲਕਰਨ ਸਿੰਘ ਬੱਲੀ, ਰਾਜ ਕੁਮਾਰ ਸਾਖੀਆਂ, ਸੁੰਦਰ ਸਿੰਘ ਗਿੱਲ ਅਤੇ ਕਿੰਦੂ ਮੰਡੇਰ ਭੁੱਖ ਹੜਤਾਲ ‘ਤੇ ਬੈਠੇ। ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਈ ਸਾਂਝੀ ਐਕਸ਼ਨ ਕਮੇਟੀ ਦੀ ਮੀਟਿੰਗ ਉਪਰੰਤ ਹੜਤਾਲ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਰੋਸ ਵਿਖਾਵੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪਿਛਲੇ 15 16 ਦਿਨਾਂ ਤੋਂ ਲਗਾਤਾਰ ਭੁੱਖ ਹੜਤਾਲ ਦੇ ਚੱਲਦਿਆਂ ਸਰਕਾਰ ਵਲੋਂ ਇਸ ਪਾਸੇ ਵੱਲ ਕੋਈ ਧਿਆਨ ਨਾ ਦੇਣ ਕਰ ਕੇ ਸਮੁੱਚੇ ਪੰਜਾਬ ਅੰਦਰ ਸਿਵਲ ਕੋਰਟਾਂ, ਸਿਵਲ ਪ੍ਰਸ਼ਾਸਕੀ ਅਦਾਲਤ ਦੇ ਸਾਰੇ ਕੰਮਕਾਜ ਠੱਪ ਪਏ ਹਨ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਿਛਲੀ ਖ਼ਬਰ ਗਰਭਵਤੀ ਔਰਤਾਂ ਦੀ ਜਾਂਚ ਲਈ ਕੈਂਪ ਲਗਾਇਆ ਅਗਲੀ ਖ਼ਬਰ ਸਫ਼ਾਈ ਕਾਮਿਆਂ ’ਤੇ ਲਾਠੀਚਾਰਜ ਦੇ ਰੋਸ ਵਜੋਂ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।