15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਡੀ.ਸੀ. ਦਫ਼ਤਰ ਯੂਨੀਅਨ ਦੇ ਸੱਦੇ ’ਤੇ ਕਰਮਚਾਰੀ ਦੂਜੇ ਦਿਨ ਵੀ ਹੜਤਾਲ ’ਤੇ ਰਹੇ

ਅਜੀਤ ਡੈਸਕ 25-07-2026
ਮਾਨਸਾ, 24 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਕਰਮਚਾਰੀ ਦੂਜੇ ਦਿਨ ਵੀ ਹੜਤਾਲ ’ਤੇ ਰਹੇ। ਉਨ੍ਹਾਂ ਡੀ.ਸੀ. ਦਫ਼ਤਰ, ਸਬ ਡਵੀਜ਼ਨਾਂ, ਤਹਿਸੀਲਾਂ ਤੇ ਸਬ ਤਹਿਸੀਲਾਂ ’ਚ ਕੰਮਕਾਜ ਠੱਪ ਰੱਖਿਆ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਅਰੇਬਾਜ਼ੀ ਕਰਦਿਆਂ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬਿੱਟੂ, ਸੂਬਾ ਆਗੂ ਜਸਵੰਤ ਸਿੰਘ ਮੌਜੋ, ਜਨਰਲ ਸਕੱਤਰ ਸੁਖਵਿੰਦਰ ਸਿੰਘ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰਮਨਦੀਪ ਕੌਰ ਨੇ ਦੱਸਿਆ ਕਿ ਸੂਬਾ ਕਮੇਟੀ ਵਲੋਂ ਵਿੱਤ ਮੰਤਰੀ ਪੰਜਾਬ, ਮਾਲ ਮੰਤਰੀ ਤੇ ਵਿੱਤ ਕਮਿਸ਼ਨਰ (ਮਾਲ) ਨਾਲ ਵੱਖ-ਵੱਖ ਸਮੇਂ ’ਤੇ ਮੀਟਿੰਗਾਂ ਕੀਤੀਆਂ ਗਈਆਂ ਪਰ ਹਾਲੇ ਤੱਕ ਮੰਗਾਂ ਮੰਨਣ ਦਾ ਐਲਾਨ ਨਹੀਂ ਕੀਤਾ ਗਿਆ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ, ਨਵਨੀਤ ਸਿੰਘ, ਪ੍ਰਦੀਪ ਮਿੱਤਲ, ਵਿਪਨ ਕੁਮਾਰ, ਜਗਵੀਰ ਸਿੰਘ, ਹਰਵਿੰਦਰ ਸਿੰਘ, ਮੋਹਨ ਲਾਲ, ਅਵਤਾਰ ਸਿੰਘ, ਸੁਨੀਲ ਕੁਮਾਰ, ਗੁਰਪ੍ਰੀਤ ਸਿੰਘ, ਮਨੋਜ ਕੁਮਾਰ, ਰਮਨਦੀਪ ਕੌਰ ਘਰਾਂਗਣਾ, ਹਰਬੰਸ ਕੌਰ, ਪਰਮਿੰਦਰ ਕੌਰ, ਗੁਰਮੇਲ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ’ਚ ਵਿਦਿਆਰਥੀਆਂ ਦੇ ਹੱਕ ’ਚ ਡਟੇ ਕਾਂਗਰਸੀ ਆਗੂਆਂ ਨੂੰ ਹਿਰਾਸਤ ’ਚ ਲੈਣ ਦੀ ਅਮਨ ਸਿੰਗਲਾ ਢੈਪਈ ਨੇ... ਅਗਲੀ ਖ਼ਬਰ ਦਿੱਲੀ ਵਿਖੇ ਵਿਦਿਆਰਥੀਆਂ ’ਤੇ ਕੀਤੇ ਜਬਰ ਖ਼ਿਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।