15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਨੀਟ ਪੇਪਰ ਲੀਕ ਮਾਮਲੇ ’ਚ ਵਿਦਿਆਰਥੀਆਂ ਦੇ ਹੱਕ ’ਚ ਡਟੇ ਕਾਂਗਰਸੀ ਆਗੂਆਂ ਨੂੰ ਹਿਰਾਸਤ ’ਚ ਲੈਣ ਦੀ ਅਮਨ ਸਿੰਗਲਾ ਢੈਪਈ ਨੇ ਕੀਤੀ ਨਿੰਦਾ

ਅਜੀਤ ਡੈਸਕ 25-07-2026
ਭੀਖੀ, 24 ਜੁਲਾਈ (ਬਲਕਾਰ ਸਿੰਘ ਸਹੋਤਾ)- ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਵਲੋਂ ਕੀਤੇ ਜਾ ਰਹੇ ਕੌਮੀ ਪ੍ਰਦਰਸ਼ਨ ਦੌਰਾਨ ਉਨ੍ਹਾਂ ਦੇ ਹੱਕ ਵਿੱਚ ਪਹੁੰਚੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲਏ ਜਾਣ ਦੀ ਨਿੰਦਾ ਕਰਦਿਆਂ ਅਮਨ ਸਿੰਗਲਾ ਢੈਪਈ ਨੇ ਕਿਹਾ ਕਿ ਨੀਟ ਪੇਪਰ ਲੀਕ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਝਟਕਾ ਦਿੱਤਾ ਹੈ। ਸਾਲਾਂ ਦੀ ਮਿਹਨਤ ਕਰਨ ਵਾਲੇ ਵਿਦਿਆਰਥੀ ਇਨਸਾਫ਼ ਦੀ ਮੰਗ ਲਈ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ ਪਰ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਸਰਕਾਰ ਪੁਲਿਸ ਰਾਹੀਂ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਮਰਥਨ ਵਿਚ ਪਹੁੰਚੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲੈਣਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਅਮਨ ਢੈਪਈ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਦੀ ਬਜਾਏ ਨੀਟ ਪੇਪਰ ਲੀਕ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਨੀਟ ਪੇਪਰ ਲੀਕ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਕੇਂਦਰੀ ਸਿੱਖਿਆ ਮੰਤਰੀ ਨੈਤਿਕ ਤੌਰ ‘ਤੇ ਆਪਣੇ ਪਦ ਤੋਂ ਅਸਤੀਫ਼ਾ ਦੇਣ। ਇਸ ਮੌਕੇ ਮੱਖਣ ਹਾਜੀ, ਵਿਕਾਸ ਸ਼ਰਮਾ ਵਿੱਕੀ, ਮਨਜੀਤ ਸਿੰਘ ਰਾਣਾ, ਬਲਵਿੰਦਰ ਨਾਰੰਗ, ਸਾਬਕਾ ਕੌਂਸਲਰ ਮਲਕੀਤ ਸਿੰਘ, ਸਾਬਕਾ ਕੌਂਸਲਰ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਿੱਲੀ ਅਤੇ ਬਰਨਾਲਾ ਵਿਖੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਡੀ.ਸੀ. ਦਫ਼ਤਰ ਯੂਨੀਅਨ ਦੇ ਸੱਦੇ ’ਤੇ ਕਰਮਚਾਰੀ ਦੂਜੇ ਦਿਨ ਵੀ ਹੜਤਾਲ ’ਤੇ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।