15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮਗਨਰੇਗਾ ਕਰਮਚਾਰੀਆਂ ਦੀ ਹੜਤਾਲ 50ਵੇਂ ਦਿਨ ’ਚ ਦਾਖਲ

ਅਜੀਤ ਡੈਸਕ 25-07-2026
ਮਾਨਸਾ, 24 ਜੁਲਾਈ (ਵਿ.ਪ੍ਰਤੀ)- ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਚੱਲ ਰਹੀ ਹੜਤਾਲ 50ਵੇਂ ਦਿਨ ’ਚ ਦਾਖਲ ਹੋ ਗਈ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਵਾਰ-ਵਾਰ ਮੀਟਿੰਗਾਂ ਅਤੇ ਗੱਲਬਾਤ ਹੋਣ ਦੇ ਬਾਵਜੂਦ ਹਾਲੇ ਤੱਕ ਕਰਮਚਾਰੀਆਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਏ.ਪੀ.ਓ. ਸੁਖਪਾਲ ਸਿੰਘ, ਮਨਦੀਪ ਸਿੰਘ, ਸੁਰਿੰਦਰ ਕੁਮਾਰ, ਨਿਤੇਸ਼ ਗੁਪਤਾ, ਰਘਬੀਰ ਸਿੰਘ, ਬੀਰਬਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਕੀਤਾ ਜਾਗਰੂਕ ਅਗਲੀ ਖ਼ਬਰ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਨੇ ਅਹੁਦੇ ਸੰਭਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।